26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ

ਅਜੀਤ ਡੈਸਕ 10-12-2025
ਸਮਰਾਲਾ, 9 ਦਸੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਵਲੋਂ ਬੱਚਿਆਂ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦੇ ਹੋਏ ਬੱਚਿਆਂ ਨੂੰ ਗੁਰਦੁਆਰਾ ਕਤਲਗੜ੍ਹ ਸਾਹਿਬ ਅਤੇ ਦਾਸਤਾਨ -ਏ -ਸ਼ਹਾਦਤ ਮਿਊਜ਼ੀਅਮ ਦੇ ਦਰਸ਼ਨਾਂ ਲਈ ਲਿਜਾਇਆ ਗਿਆ | ਜਿਸ ਦਾ ਉਦੇਸ਼ ਬੱਚਿਆਂ 'ਚ ਧਾਰਮਿਕ ਕਦਰਾਂ-ਕੀਮਤਾਂ ਨੂੰ ਜਗਾਉਣਾ ਤੇ ਉਨ੍ਹਾਂ 'ਚ ਅਧਿਆਤਮਿਕ ਕਦਰਾਂ-ਕੀਮਤਾਂ ਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੈ | ਸਕੂਲ ਦੇ ਪਿ੍ੰਸੀਪਲ ਰਣਜੋਤ ਕੌਰ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਦੱਸਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਣਜੋਤ ਕੌਰ ਦੇ ਨਾਲ ਅਧਿਆਪਕ ਅਤੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਸਨ |
ਪਿਛਲੀ ਖ਼ਬਰ ਵਾਹਨ ਚਲਾਉਣ ਵਾਲੇ ਨਾਬਾਲਗਾਂ ਤੇ ਬੁਲਟ ਦੇ ਪਟਾਕੇ ਪਵਾਉਣ ਵਾਲਿਆਂ ਦੇ ਚਲਾਨ ਅਗਲੀ ਖ਼ਬਰ ਸੰਮਤੀ ਜ਼ੋਨ ਕਿਲਾ ਰਾਏਪੁਰ ਤੋਂ ਉਮੀਦਵਾਰ ਕੁਲਵਿੰਦਰ ਕੌਰ ਗਰੇਵਾਲ ਦੇ ਹੱਕ ਵਿੱਚ ਭਰਵੀਂ ਚੋਣ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।