15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪ੍ਰਸਿੱਧ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ ਅਸਲ ਵਿਚ ਸਾਈਬਰ ਕ੍ਰਾਈਮ ਦਾ ਮਾਮਲਾ

ਅਜੀਤ ਡੈਸਕ 25-12-2025
ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਜੋ ਸਵ. ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਵੀ ਹਨ, ਨੂੰ ਫ਼ੋਨ ਤੇ ਦਿੱਤੀ ਧਮਕੀ ਦਾ ਮਾਮਲਾ ਅਸਲ ਵਿਚ ਸਾਈਬਰ ਫ਼ਰਾਡ ਦਾ ਮਾਮਲਾ ਨਿਕਲਿਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਹਿਲਾਂ ਹਿਰਾਸਤ ਵਿਚ ਲਏ 3 ਵਿਅਕਤੀਆਂ ਨੂੰ ਵਿਆਪਕ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਹੈ | ਡੀ. ਐਸ. ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਅਮਰ ਨੂਰੀ ਨੂੰ ਧਮਕੀ ਦੇਣ ਦਾ ਮਾਮਲਾ ਸਾਈਬਰ ਧੋਖਾਧੜੀ ਨਾਲ ਸੰਬੰਧਿਤ ਹੈ, ਇਸ ਸੰਬੰਧੀ ਟੈਲੀਫ਼ੋਨ ਕਾਲ ਕਪੂਰਥਲਾ ਦੀ ਇਕ ਅÏਰਤ ਦੇ ਨੰਬਰ ਤੋਂ ਆਈ ਸੀ | ਪੁਲਿਸ ਨੇ ਸ਼ੁਰੂ ਵਿਚ ਇਸ ਮਾਮਲੇ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਸੀ, ਪਰ ਵਿਆਪਕ ਪੁੱਛਗਿੱਛ ਤੋਂ ਬਾਅਦ, ਉਨ੍ਹਾਂ ਨੂੰ ਛੱਡ ਦਿੱਤਾ ਗਿਆ ਕਿਉਂਕਿ ਉਨ੍ਹਾਂ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲਿਆ |
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕੀਰਤਨ ਦਰਬਾਰ 26 ਤੇ 27 ਨੂੰ ਅਗਲੀ ਖ਼ਬਰ ਵਿੱਤ ਮੰਤਰੀ ਵਲੋਂ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਨਿਰਧਾਰਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।