15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਲਾਕ ਮਲੌਦ ਤੋਂ ਵੱਡੀ ਗਿਣਤੀ ਸ਼ਰਧਾਲੂ ਪੈਦਲ ਯਾਤਰਾ ਜਥੇ 'ਚ ਰਵਾਨਾ

ਅਜੀਤ ਡੈਸਕ 25-12-2025
ਮਲੌਦ/ਪਾਇਲ 24 ਦਸੰਬਰ (ਦਿਲਬਾਗ ਸਿੰਘ ਚਾਪੜਾ, ਨਿਜ਼ਾਮਪੁਰ, ਰਜਿੰਦਰ ਸਿੰਘ)- ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਹਰ ਸਾਲ ਹਲਕਾ ਪਾਇਲ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪੈਦਲ ਯਾਤਰਾ ਤਹਿਤ ਇਸ ਵਾਰ ਬਲਾਕ ਮਲੌਦ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਦੀ ਹਾਜ਼ਰੀ ਵਿੱਚ ਯਾਤਰਾ ਲਈ ਰਵਾਨਾ ਹੋਣ ਸਮੇਂ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ ਅਤੇ ਬਲਾਕ ਸੰਮਤੀ ਮੈਂਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਨੇ ਹਰ ਸਾਲ ਇਸ ਪੈਦਲ ਯਾਤਰਾ ਲਈ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਅਤੇ ਗੁਰਵਿੰਦਰ ਸਿੰਘ ਟੀਨੂੰ ਘਲੋਟੀ, ਚੇਅਰਮੈਨ ਕਿਸਾਨ ਸੈਲ ਜਤਿੰਦਰ ਸਿੰਘ ਚੋਮੋ, ਬਿੱਟੂ ਘੁਡਾਣੀ, ਨਿਰਭੈ ਸਿੰਘ ਗਿੱਲ ਬੇਰ ਕਲਾਂ, ਤਰਲੋਕ ਸਿੰਘ ਚੋਮੋ, ਸੋਨੀ ਟਿੱਬਾ ਆਦਿ ਹਾਜਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਦਾ ਦੀਵਾ ਮੰਡੇਰ ਵਿਖੇ ਸਨਮਾਨ ਅਗਲੀ ਖ਼ਬਰ ਗੈਰ ਕਾਨੂੰਨੀ ਢੰਗ ਨਾਲ ਨੌਕਰੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਹਾਈਕੋਰਟ ਜਾਣ 'ਤੇ ਮਜਬੂਰ ਹੋਵਾਂਗੇ-ਸੰਜੀਵ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।