17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਦਾ ਦੀਵਾ ਮੰਡੇਰ ਵਿਖੇ ਸਨਮਾਨ

ਅਜੀਤ ਡੈਸਕ 25-12-2025
ਈਸੜੂ, 24 ਦਸੰਬਰ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਮੰਡੇਰ ਨੂੰ ਚੋਣ ਜਿੱਤਣ ਉਪਰੰਤ ਪਿੰਡ ਦੀਵਾ ਮੰਡੇਰ ਵਿਖੇ ਦੇ ਸਰਪੰਚ ਹਰਪ੍ਰੀਤ ਸਿੰਘ ਮੰਡੇਰ ਗ੍ਰਾਮ ਪੰਚਾਇਤ, ਸਮੂਹ ਵੋਟਰਾਂ ਤੇ ਸਪੋਟਰਾਂ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਮੰਡੇਰ ਨੇ ਸਮੂਹ ਵੋਟਰਾਂ ਤੇ ਸਪੋਟਰਾਂ ਦਾ ਹਾਰਦਿਕ ਧੰਨਵਾਦ ਕਰਦਿਆਂ ਆਖਿਆ ਕਿ ਉਹ ਸਮੂਹ ਵਰਗ ਦੇ ਵੋਟਰਾਂ ਦਾ ਹਮੇਸ਼ਾ ਹੀ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵਡਮੁੱਲਾ ਮਾਣ ਬਖ਼ਸ਼ਿਆ ਹੈ | ਸਰਪੰਚ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਹਲਕਾ ਵਿਧਾਇਕ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੱਤੀ ਹੈ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਮੰਡੇਰ, ਆਪ ਦੇ ਸਰਕਲ ਇੰਚਾਰਜ ਅਮਨ ਮੰਡੇਰ, ਐਡਵੋਕੇਟ ਹਰਵਿੰਦਰ ਸਿੰਘ ਮੰਡੇਰ, ਤਰਨਦੀਪ ਸਿੰਘ ਸਿੱਧੂ, ਜਗਤਾਰ ਸਿੰਘ ਮੰਡੇਰ, ਗੁਰਜੀਤ ਸਿੰਘ ਮੰਡੇਰ, ਬਲਵੀਰ ਸਿੰਘ ਮੰਡੇਰ, ਫ਼ੌਜੀ ਨਿਰਮਲ ਸਿੰਘ, ਪਰਮਵੀਰ ਸਿੰਘ ਮੰਡੇਰ, ਜਸਪ੍ਰੀਤ ਸਿੰਘ ਮੰਡੇਰ, ਕੁਲਦੀਪ ਸਿੰਘ ਮੰਡੇਰ, ਵਰਿੰਦਰ ਸਿੰਘ ਮੰਡੇਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਸਿਵਲ ਹਸਪਤਾਲ ਨੂੰ ਮਿਲੀ ਇਕ ਹੋਰ ਨਵੀਂ ਐਕਸਰੇ ਮਸ਼ੀਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ... ਅਗਲੀ ਖ਼ਬਰ ਬਲਾਕ ਮਲੌਦ ਤੋਂ ਵੱਡੀ ਗਿਣਤੀ ਸ਼ਰਧਾਲੂ ਪੈਦਲ ਯਾਤਰਾ ਜਥੇ 'ਚ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।