17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ 'ਚ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 25-12-2025
ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਵੀਰ ਬਾਲ ਦਿਵਸ ਸ਼ਰਧਾ, ਮਾਣ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਪ੍ਰੋਗਰਾਮ 'ਚ ਪੇਸ਼ ਕੀਤੇ ਗਏ ਸ਼ਬਦ ਗਾਇਨ ਨੇ ਮਾਹੌਲ ਨੂੰ ਸ਼ਰਧਾਮਈ ਬਣਾ ਦਿੱਤਾ ਅਤੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ | ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਹਿੰਮਤ, ਕੁਰਬਾਨੀ ਤੇ ਅਟੁੱਟ ਵਿਸ਼ਵਾਸ ਨੂੰ ਉਜਾਗਰ ਕਰਦੇ ਹੋਏ ਭਾਸ਼ਣ ਦਿੱਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੇਰਨਾਦਾਇਕ ਸ਼ਬਦ ਕਹੇ | ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸਿੱਖਣ ਅਤੇ ਸੱਚੇ, ਹਿੰਮਤ ਅਤੇ ਧਰਮ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਫ਼ਰ-ਏ-ਸ਼ਹਾਦਤ ਸਾਨੂੰ ਆਪਣੇ ਧਰਮ, ਇਤਿਹਾਸ ਅਤੇ ਸੰਸਕਾਰਾਂ ਨਾਲ ਜੁੜੇ ਰਹਿਣ ਦੀ ਸਿੱਖਿਆ ਦਿੰਦਾ ਹੈ | ਸਮਾਗਮ ਸ਼ਾਂਤਮਈ ਮਾਹੌਲ 'ਚ ਸੰਪੰਨ ਹੋਇਆ |
ਪਿਛਲੀ ਖ਼ਬਰ ਗੁਰਦੁਆਰਾ ਕਿ੍ਪਾਨ ਭੇਂਟ ਸਾਹਿਬ ਤੋਂ ਕਟਾਣਾ ਸਾਹਿਬ ਤੱਕ ਨਗਰ ਕੀਰਤਨ ਅੱਜ ਅਗਲੀ ਖ਼ਬਰ ਗਿਣਤੀ ਕੇਂਦਰ ਦੇ ਅੰਦਰ ਪ੍ਰਸ਼ਾਸਨ ਦਾ ਰਵੱਈਆ ਬਹੁਤ ਗਲਤ ਸੀ, ਬੇਸ਼ੱਕ ਵੀਡੀਓ ਦੇਖ ਲਵੋ-ਯਾਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।