17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਮਾਰਚ ਕੱਢਿਆ <br/>

ਅਜੀਤ ਡੈਸਕ 25-12-2025
ਮਾਛੀਵਾੜਾ ਸਾਹਿਬ, 24 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਸਮੂਹ ਸਟਾਫ਼, ਲੋਕਲ ਮੈਨੇਜਿੰਗ ਕਮੇਟੀ ਅਤੇ ਵਿਦਿਆਰਥਣਾਂ ਵਲੋਂ ਪਿ੍ੰਸੀਪਲ ਡਾ. ਰਜਿੰਦਰ ਕੌਰ ਅਤੇ ਬਲਜਿੰਦਰ ਕੌਰ ਦੀ ਰਹਿਨੁਮਾਈ ਹੇਠ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਗੁਰਮਤਿ ਮਾਰਚ ਕੱਢਿਆ ਗਿਆ ¢ ਕਾਲਜ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਸੰਗੀਤ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਕੌਰ ਕੰਗ ਅਤੇ ਵਿਦਿਆਰਥਣਾਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਸਾਂਝ ਪਾਉਣ ਲਈ ਕਿਹਾ ¢ ਇਸ ਤੋਂ ਬਾਅਦ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਕੇਸਰੀ ਦੁਪੱਟੇ ਸਜਾ ਕੇ ਪਿੰਡ ਝਾੜ ਸਾਹਿਬ ਵਿਖੇ ਗੁਰਮਤਿ ਮਾਰਚ ਕੱਢਿਆ ਗਿਆ ¢ ਇਸ ਮੌਕੇ ਕਾਲਜ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਬਹਿਲੋਲਪੁਰ, ਆਨਰੇਰੀ ਐਡੀ. ਸਕੱਤਰ ਹਰਜਤਿੰਦਰ ਸਿੰਘ ਬਾਜਵਾ, ਅਮਰੀਕ ਸਿੰਘ ਹੇੜੀਆਂ, ਜਸਮੇਲ ਸਿੰਘ ਬੌਂਦਲੀ, ਜਗਰੂਪ ਸਿੰਘ ਮਾਣਕੀ, ਸੁਰਜੀਤ ਸਿੰਘ ਪੂਰਬਾ ਵਾਈਸ ਪ੍ਰਧਾਨ ਨਨਕਾਣਾ ਸਾਹਿਬ ਪਬਲਿਕ ਸਕੂਲ ਕਲਾਲ ਮਾਜਰਾ ਅਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਵਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਅਖੰਡ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਗੁਰਦੁਆਰਾ ਕਿ੍ਪਾਨ ਭੇਂਟ ਸਾਹਿਬ ਤੋਂ ਕਟਾਣਾ ਸਾਹਿਬ ਤੱਕ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।