17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਵਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਅਖੰਡ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 25-12-2025
ਮਲੌਦ, 24 ਦਸੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਸੰਮਤੀ ਜੋਨ ਸਿਆੜ੍ਹ ਤੋਂ ਚੋਣ ਜਿੱਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੁੱਖ ਸਿੰਘ ਗੋਮੀ ਸਿਆੜ੍ਹ ਦੇ ਪਰਿਵਾਰ ਵੱਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਗੁਰਦੁਆਰਾ ਸਾਹਿਬ ਪਾਤਸ਼ਾਹ ਛੇਵੀਂ ਸਿਆੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਉਚੇਚੇ ਤੌਰ 'ਤੇ ਪੁੱਜੇ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੋ. ਗੋਮੀ ਦਾ ਪਰਿਵਾਰ ਕਈ ਦਹਾਕਿਆਂ ਤੋਂ ਪਿੰਡ ਦੀ ਸੇਵਾ ਕਰਦਾ ਆ ਰਿਹਾ ਹੈ | ਉਨ੍ਹਾਂ ਪੋ੍ਰ. ਗੋਮੀ ਦਾ ਹਰ ਕਦਮ 'ਤੇ ਸਾਥ ਦੇਣ ਵਾਲੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੋ. ਗੋਮੀ ਸਿਆੜ੍ਹ ਨੇ ਸੰਬੋਧਨ ਕਰਦਿਆਂ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ, ਉੱਥੇ ਚੋਣ ਵਿੱਚ ਸਾਥ ਦੇਣ ਲਈ ਸਮੂਹ ਆਗੂਆਂ, ਸਮਰਥਕਾਂ ਅਤੇ ਖ਼ਾਸਕਰ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਵੱਲੋਂ ਪ੍ਰੋ. ਗੁਰਮੁੱਖ ਸਿੰਘ ਗੋਮੀ ਤੋਂ ਇਲਾਵਾ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ, ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਦੇਵ ਜੋਗੀਮਾਜਰਾ, ਕਮਲਜੀਤ ਕੌਰ, ਜਸਵਿੰਦਰ ਕੌਰ ਝੱਮਟ, ਕੁਲਦੀਪ ਕੌਰ, ਨਿਰਮਲ ਸਿੰਘ ਗੋਗਾ ਅਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਉਪ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਸੀਨੀਅਰ ਆਗੂ ਕੁਲਬੀਰ ਸਿੰਘ ਸੋਹੀਆ, ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ, ਜਿਲ੍ਹਾ ਸੀ. ਮੀਤ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਸਾਬਕਾ ਉਪ ਚੇਅਰਮੈਨ ਜਸਵਿੰਦਰ ਸਿੰਘ ਝੱਮਟ ਹਾਜ਼ਰ ਸਨ |
ਪਿਛਲੀ ਖ਼ਬਰ ਸਮਰਾਲਾ 'ਚ ਲੋਕ ਮੋਰਚਾ ਪੰਜਾਬ ਵਲੋਂ 27 ਨੂੰ ਕਨਵੈੱਨਸ਼ਨ ਤੇ ਮਾਰਚ ਅਗਲੀ ਖ਼ਬਰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।