17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਲਾਨਾ ਜੋੜ ਮੇਲ ਦੇ ਅੰਤਿਮ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-12-2025
ਮਾਛੀਵਾੜਾ ਸਾਹਿਬ, 24 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਨੂੰ ਸਮਰਪਿਤ ਜੋੜ ਮੇਲ ਦੇ ਅੰਤਿਮ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ¢ ਉਨ੍ਹਾਂ ਨਾਲ ਜ਼ਿਲ੍ਹਾ ਜਥੇਦਾਰ ਤੇ ਹਲਕਾ ਸਮਰਾਲਾ ਦੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪਵਾਤ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਜਥੇਦਾਰ ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਪਵਾਤ, ਮੈਨੇਜਰ ਜਸਵੀਰ ਸਿੰਘ ਮੰਗਲੀ, ਬਾਬਾ ਮੋਹਣ ਸਿੰਘ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਬਲਜਿੰਦਰ ਸਿੰਘ ਤੂਰ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਸਾਬਕਾ ਸਰਪੰਚ ਦਲਜੀਤ ਬੁੱਲੇਵਾਲ, ਅਮਨਦੀਪ ਸਿੰਘ ਤਨੇਜਾ, ਚਰਨਜੀਤ ਲੱਖੋਵਾਲ, ਉਪਜਿੰਦਰ ਸਿੰਘ ਔਜਲਾ, ਜਸਵੀਰ ਸਿੰਘ ਗਿੱਲ, ਗੁਰਨਾਮ ਸਿੰਘ ਖ਼ਾਲਸਾ, ਜਗਦੀਪ ਸਿੰਘ ਗਿੱਲ, ਸਿਮਰਨਜੀਤ ਗੋਗੀਆ ਤੋਂ ਇਲਾਵਾ ਹੈ?ਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾਵਾਚਕ ਇਕਨਾਮ ਸਿੰਘ, ਅਕਾਊਾਟੈਂਟ ਸੁਖਦੇਵ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ ਹਾਜ਼ਰ ਸਨ¢ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਪਹੁੰਚੇ ਜੋ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸਜਾ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ¢ ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ¢ ਨਗਰ ਕੀਰਤਨ ਦੇ ਸਵਾਗਤ ਲਈ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਜਿੱਥੇ ਸਜਾਵਟੀ ਗੇਟ ਲਗਾਏ ਗਏ ਸਨ, ਉੱਥੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ¢ ਮਾਤਾ ਹਰਦੇਈ ਸਤਿਸੰਗ ਸਭਾ ਦੀਆਂ ਸ਼ਰਧਾਲੂ ਔਰਤਾਂ ਵਲੋਂ ਵੀ ਨਗਰ ਕੀਰਤਨ ਵਿਚ ਆਪਣੀ ਵਿਸ਼ੇਸ਼ ਹਾਜ਼ਰੀ ਲਗਵਾਈ ਗਈ¢ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ |
ਪਿਛਲੀ ਖ਼ਬਰ ਪਿੰਡ ਮਾਡਲ ਟਾਊਨ ਵਿਖੇ 9.5 ਲੱਖ ਰੁਪਏ ਲਾਗਤ ਨਾਲ ਜਲਦ ਤਿਆਰ ਹੋਵੇਗਾ ਆਂਗਣਵਾੜੀ ਸੈਂਟਰ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬੀਜਾ ਇਕਾਈ ਦਾ ਹੋਇਆ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।