18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ 'ਚ ਸਮਾਗਮ 30 ਤੋਂ

ਸੰਤ ਕਿਸ਼ਨ ਸਿੰਘ ਜੀ ਮਹਾਰਾਜ <br/> 25-12-2025
ਰਾੜਾ ਸਾਹਿਬ, 24 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਦੇ ਸਿਰਜਤ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਗੁਰਭਰਾਤਾ ਅਸਥਾਨ ਦੇ ਦੂਸਰੇ ਮੁਖੀ ਸੱਚਖੰਡ ਵਾਸੀ ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਬਰਸੀ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸ਼੍ਰੀ ਮਾਨ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਮਨਾਈ ਜਾ ਰਹੀ ਹੈ | ਗੁ. ਰਾੜਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਕਿਸ਼ਨ ਸਿੰਘ ਜੀ ਦੀ ਸਲਾਨਾ ਯਾਦ 'ਚ 30 ਦਸੰਬਰ 2025 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਦਕਿ 31 ਦਸੰਬਰ 2025 ਨੂੰ ਸਾਰਾ ਦਿਨ ਅਤੇ ਸਾਰੀ ਰਾਤ ਰੈਣ ਸਬਾਈ ਕੀਰਤਨ ਹੋਵੇਗਾ | 1 ਜਨਵਰੀ 2026 ਨੂੰ ਨਵੇਂ ਵਰੇ੍ਹ ਦੀ ਆਮਦ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦੀਵਾਨ ਸਜਾਏ ਜਾਣਗੇ ਅਤੇ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਤੇ ਸੇਵਾਦਾਰਾਂ ਵੱਲੋਂ ਬਰਸੀ ਸਮਾਗਮਾਂ ਸੰਬੰਧੀ ਸਾਰੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਜਥੇ ਦੇ ਮੁਖੀ ਭਾਈ ਬਾਵਾ ਸਿੰਘ, ਕਥਾ ਵਾਚਕ ਬਾਬਾ ਅਮਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਗਿਆਨੀ ਅਜਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਭਾਈ ਮਲਕੀਤ ਸਿੰਘ ਪਨੇਸਰ, ਪਿੰ੍ਰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ ਆਦਿ ਤੋਂ ਇਲਾਵਾ ਵੱਖ-ਵੱਖ ਸੇਵਾਦਾਰ ਸ਼ਾਮਿਲ ਸਨ |
ਪਿਛਲੀ ਖ਼ਬਰ ਪੀਰ ਬਾਬਾ ਗੁਲਾਬ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਗਣੇਸ਼ ਦਾਸ ਹੋਏ ਪੰਜ ਤੱਤਾਂ 'ਚ ਵਲੀਨ ਅਗਲੀ ਖ਼ਬਰ ਗੁ. ਠੰਡਾ ਬੁਰਜ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਹਾੜੇ 'ਤੇ ਅੱਜ ਤੋਂ 27 ਤੱਕ ਲੱਗੇਗਾ ਦਸਤਾਰਾਂ ਦਾ ਲੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।