18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ 27 ਨੂੰ <br/>

ਅਜੀਤ ਡੈਸਕ 25-12-2025
ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸਰਬੱਤ ਦਾ ਭਲਾ ਨਿਸ਼ਕਾਮ ਸੇਵਾ ਸੁਸਾਇਟੀ ਖੰਨਾ ਵੱਲੋਂ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ 27 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਲਗਾਇਆ ਜਾਵੇਗਾ | ਇਸ ਖ਼ੂਨਦਾਨ ਕੈਂਪ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸੰਸਥਾ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਮਾਸਟਰ ਨਰਸੀ ਸਿੰਘ ਨਸਰਾਲੀ ਅਤੇ ਪਿ੍ੰਸੀਪਲ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ, ਜੋ ਸਾਨੂੰ ਸੱਚ, ਧਰਮ ਅਤੇ ਕੁਰਬਾਨੀ ਦਾ ਪਾਠ ਪੜ੍ਹਾਉਂਦੀ ਹੈ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਗੌਰਵ ਸ਼ਰਮਾ, ਪਿ੍ੰਸੀਪਲ ਗੁਰਪਾਲ ਸਿੰਘ, ਧਰਮਿੰਦਰ ਸਿੰਘ ਰਸੂਲੜਾ, ਜਤਿੰਦਰ ਸਿੰਘ, ਮਾਸਟਰ ਕਰਮਜੀਤ ਸਿੰਘ, ਵੀਰਇੰਦਰ ਪ੍ਰਤਾਪ ਸਿੰਘ, ਹਰਪਾਲ ਸਿੰਘ ਕਲਾਲਮਾਜਰਾ, ਗੁਰਮੀਤ ਸਿੰਘ ਰਾਹੌਣ, ਬਲਵਿੰਦਰ ਸਿੰਘ ਸੋਹਲ, ਰਾਮਪਾਲ ਸਿੰਗਲਾ, ਮਿਲਾਪ ਚੰਦ, ਜੋਗਿੰਦਰ ਸਿੰਘ ਰਤਨਪਾਲੋਂ ਹਾਜ਼ਰ ਸਨ, ਜਿਨ•ਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਸਰਬੱਤ ਦਾ ਭਲਾ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਮਨੁੱਖਤਾ ਦੀ ਭਲਾਈ ਲਈ ਖ਼ੂਨਦਾਨ ਜ਼ਰੂਰ ਕਰਨ | ਇਸ ਮੌਕੇ ਖੰਨਾ ਸਿਵਲ ਹਸਪਤਾਲ ਦੇ ਡਾ: ਅਮਨਿੰਦਰ ਸਿੰਘ, ਡਾ: ਅਕਾਸ਼ ਗੋਇਲ, ਡਾ: ਜਨਪ੍ਰੀਤ ਸਿੰਘ, ਡਾ: ਤਰਿਤ ਬੇਰੀ, ਡਾ: ਸ਼ਾਇਨੀ ਅਗਰਵਾਲ, ਤਰਸੇਮ ਸਿੰਘ ਫਾਰਮਾਸਿਸਟ, ਸਚਿਨ ਸਟਾਫ਼ ਨਰਸ ਆਦਿ ਹਾਜਰ ਸਨ |

ਪਿਛਲੀ ਖ਼ਬਰ ਇੰਡੀਅਨ ਆਇਲ ਪੈਟਰੋਲ ਦੇ ਗਾਹਕ ਜਸਵਿੰਦਰ ਸਿੰਘ ਪੰਧੇਰ ਪਿੰਡ ਲਹਿਲ ਨੂੰ ਇਨਾਮ 'ਚ ਦਿੱਤਾ ਟਰੈਕਟਰ ਅਗਲੀ ਖ਼ਬਰ ਪੀਰ ਬਾਬਾ ਗੁਲਾਬ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਗਣੇਸ਼ ਦਾਸ ਹੋਏ ਪੰਜ ਤੱਤਾਂ 'ਚ ਵਲੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।