18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵੱਲੋਂ ਗੁਰਮਤਿ ਸਮਾਗਮ ਤੇ ਗੁਰਮਤਿ ਚੇਤਨਾ ਮਾਰਚ

ਅਜੀਤ ਡੈਸਕ 25-12-2025
ਬੀਜਾ, 24 ਦਸੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਪ੍ਰੇਰਿਤ ਕਰਨ ਲਈ ਗੁਰਮਤਿ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕੱਢੇ ਜਾਂਦੇ ਹਨ | ਇਸ ਉਪਰਾਲੇ ਤਹਿਤ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਇਹ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਜੀ ਸਾਹਿਬ ਕੋਟਾ ਤੋਂ ਪ੍ਰਚਾਰਕ ਭਾਈ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਹਾੜੇ ਸਾਡੇ ਮਨ ਵਿਚੋਂ ਭੈਅ ਖ਼ਤਮ ਕਰਦੇ ਹਨ | ਗੁਰਮਤਿ ਚੇਤਨਾ ਮਾਰਚ ਦੌਰਾਨ ਵਿਦਿਆਰਥੀਆਂ ਨੇ ਨੀਲੇ ਅਤੇ ਕੇਸਰੀ ਦੁਪੱਟੇ, ਦਸਤਾਰਾਂ ਬੰਨੀਆਂ ਹੋਈਆਂ ਸਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਰਘਬੀਰ ਸਿੰਘ ਸਹਾਰਨਮਾਜਰਾ, ਮੈਨੇਜਰ ਇਕਬਾਲ ਸਿੰਘ ਅਤੇ ਪਰਮਜੀਤ ਸਿੰਘ ਗੁਰਦਾਸਪੁਰੀ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਡਾ. ਗਗਨਦੀਪ ਸਿੰਘ, ਪਿ੍ੰਸੀਪਲ ਮਾਤਾ ਗੰਗਾ ਕਾਲਜ ਨੇ ਆਖਿਆ ਕਿ ਇਹ ਸ਼ਹੀਦੀਆਂ ਸਾਨੂੰ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿਣ ਲਈ ਪ੍ਰੇਰਨਾ ਦਿੰਦੀਆਂ ਹਨ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਸ਼ਹੀਦੀ ਦਿਵਸ ਅਗਲੀ ਖ਼ਬਰ ਬੁਲੇ੍ਹਪੁਰ ਹਾਈ ਸਕੂਲ 'ਚ ਸ਼ਹੀਦੀ ਜੋੜ ਮੇਲ ਉੱਤੇ ਅਧਿਆਪਕਾਂ ਨੇ ਲਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।