19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਧਰੋੜ ਨੰਦਪੁਰ ਸਾਹਨੇਵਾਲ ਦੀ ਟੁੱਟੀ ਸੜ੍ਹਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਹੋਇਆ ਸ਼ੁਰੂ <br/>

ਅਜੀਤ ਡੈਸਕ 25-12-2025
ਸਾਹਨੇਵਾਲ, 24 ਦਸੰਬਰ (ਹਨੀ ਚਾਠਲੀ)-ਪਿਛਲੇ ਲਗਭਗ 10 ਸਾਲ ਤੋਂ ਧਰੋੜ ਨੰਦਪੁਰ ਸੜਕ ਦੇ ਟੁੱਟੇ ਹੋਣ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀ ਸਮੱਸਿਆ ਨੂੰ ਦੇਖਦਿਆਂ ਹੋਇਆ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੇ ਮਾਮਲੇ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤੇ ਮੰਤਰੀ ਮੁੰਡੀਆਂ ਨੇ ਇਸ ਸੜਕ ਦੇ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ, ਜਿਸ ਦੇ ਸਦਕਾ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਅਤੇ ਟਰੇਡ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ¢ ਉਨ੍ਹਾਂ ਕਿਹਾ ਕਿ ਇਹ ਸੜਕ ਦੀ ਲੰਬਾਈ ਪੌਣੇ 2 ਕਿੱਲੋਮੀਟਰ ਹੈ, ਜਿਸ 'ਤੇ ਲਗਭਗ 30 ਲੱਖ ਰੁਪਏ ਖ਼ਰਚ ਆਵੇਗਾ ¢ ਇਸ ਮੌਕੇ ਪੂਜਾ ਭਾਟੀਆ ਅਤੇ ਰਾਜਦੀਪ ਭਾਟੀਆ ਨੇ 15 ਵਾਰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਾਰਡ ਵਿਚ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਾਹਨੇਵਾਲ ਨਗਰ ਕੌਂਸਲ ਦੇ ਦਫ਼ਤਰ ਆ ਕੇ ਮੈਨੂੰ ਦੱਸ ਸਕਦੇ ਹਨ ਤੇ ਅਸੀਂ ਉਸ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ¢ ਇਸ ਮੌਕੇ ਬਲਾਕ ਪ੍ਰਧਾਨ ਕੁਲਦੀਪ ਐਰੀ, ਰਾਜੂ ਭਾਟੀਆ, ਰਾਜੀਵ ਭਾਟੀਆ, ਬਲਵੰਤ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਧੰਜਲ ਭਰਾਵਾਂ ਨੇ ਯੂਥ ਕਾਂਗਰਸ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਮੋਦਗਿੱਲ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।