25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਕਲਾੜ੍ਹ ਵਿਖੇ ਸਰੋਏ ਗੋਤ ਦਾ ਸਾਲਾਨਾ ਜੋੜ ਮੇਲਾ ਕੱਲ੍ਹ 28 ਦਸੰਬਰ ਤੋਂ ਸ਼ੁਰੂ

ਅਜੀਤ ਡੈਸਕ 27-12-2025
ਮਲੌਦ, 26 ਦਸੰਬਰ (ਸਹਾਰਨ ਮਾਜਰਾ)-ਸਰੋਏ ਗੋਤ ਦੇ ਬਾਬਾ ਸੁੱਖਾ ਸਿੰਘ ਸ਼ਹੀਦਾਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਸਹਿਯੋਗ ਨਾਲ 30 ਦਸੰਬਰ 2025 ਦਿਨ ਮੰਗਲਵਾਰ ਨੂੰ ਪਿੰਡ ਕਲਾੜ੍ਹ ਜ਼ਿਲ੍ਹਾ ਲੁਧਿਆਣਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਭਾਈ ਸੰਤੋਖ ਸਿੰਘ ਸਰੋਏ ਨੇ ਦੱਸਿਆ ਕਿ ਕੱਲ੍ਹ 28 ਦਸੰਬਰ 2025 ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 9.30 ਵਜੇ ਭੋਗ ਪਾਏ ਜਾਣਗੇ | ਉਪਰੰਤ ਪੰਜਾਬ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਸਰੋਏ ਗੋਤ ਬਾਰੇ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਬਾਬਾ ਕੁਲਦੀਪ ਸਿੰਘ ਸਰੋਏ, ਬਾਬਾ ਸੁਖਵਿੰਦਰ ਸਿੰਘ ਗੁੱਗੀ, ਕੁਲਵਿੰਦਰ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਅਹਿਮਦਗੜ੍ਹ ਦੀ ਮੀਟਿੰਗ ਵਿਚ ਸਾਰੇ ਮਤੇ ਸਰਬਸੰਮਤੀ ਨਾਲ ਪਾਸ, 6 ਕਰੋੜ 53 ਲੱਖ ਦੇ ਤਖ਼ਮੀਨੇ ਪਾਸ ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਵੈਲਿਊ ਐਡਿਡ ਵਰਕਸ਼ਾਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।