25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਗਲਵੱਡੀ ਵਿਖੇ ਨੌਜਵਾਨ ਸਭਾ ਨੇ ਲੰਗਰ ਲਗਾਇਆ

ਅਜੀਤ ਡੈਸਕ 27-12-2025
ਖੰਨਾ, 26 ਦਸੰਬਰ (ਪੱਤਰ ਪ੍ਰੇਰਕ)- ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਪਿੰਡ ਲਲਹੇੜੀ ਵਿਖੇ ਗੁਰਦੁਆਰਾ ਬੇਗਮਪੁਰਾ ਸਾਹਿਬ ਸਾਹਮਣੇ ਨੌਜਵਾਨ ਸਭਾ ਪਿੰਡ ਗਲਵੱਡੀ ਵਲੋਂ ਸੰਗਤ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸੀਨੀਅਰ ਅਕਾਲੀ ਆਗੂ ਨਵਤੇਜ ਸਿੰਘ ਖੱਟੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਨੌਜਵਾਨ ਸਭਾ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਗੁਰਤੇਜ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜੋਰਾ ਸਿੰਘ ਗੋਪੀ, ਮਨਪ੍ਰੀਤ ਸਿੰਘ ਮਨੀ, ਹਰਵਿੰਦਰ ਸਿੰਘ, ਵਾਰਿਸਦੀਪ ਸਿੰਘ, ਸੁਖਵਿੰਦਰ ਸਿੰਘ, ਬੂਟਾ ਸਿੰਘ, ਧਿਆਨ ਸਿੰਘ, ਜੱਸ, ਨਾਨਕ, ਮੰਗਾ, ਵਿੱਕੀ ਕੰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਸਪਾ ਵਿਧਾਇਕ ਡਾ. ਨਛੱਤਰ ਪਾਲ ਦੀ ਅਗਵਾਈ ਹੇਠ ਪੈਦਲ ਯਾਤਰਾ ਮਾਛੀਵਾੜਾ ਸਾਹਿਬ ਪੁੱਜੀ ਅਗਲੀ ਖ਼ਬਰ ਨਗਰ ਕੌਂਸਲ ਅਹਿਮਦਗੜ੍ਹ ਦੀ ਮੀਟਿੰਗ ਵਿਚ ਸਾਰੇ ਮਤੇ ਸਰਬਸੰਮਤੀ ਨਾਲ ਪਾਸ, 6 ਕਰੋੜ 53 ਲੱਖ ਦੇ ਤਖ਼ਮੀਨੇ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।