24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜਥੇਦਾਰ ਮਦਨੀਪੁਰ ਅਤੇ ਪੰਧੇਰ ਖੇੜੀ ਦੀ ਚੋਣ ਹਾਰੇ ਉਮੀਦਵਾਰਾਂ ਨਾਲ ਮੀਟਿੰਗ

ਅਜੀਤ ਡੈਸਕ 27-12-2025
ਮਲੌਦ, 26 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਹਾਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ | ਕੂਹਲੀ ਕਲਾਂ ਜ਼ੋਨ ਤੋਂ ਚੋਣ ਹਾਰੇ ਮਨਜੀਤ ਸਿੰਘ ਸਾਬਕਾ ਸਰਪੰਚ ਬੇਰ ਖ਼ੁਰਦ ਨੇ ਮੁਲਾਕਾਤ ਕਰ ਕੇ ਮਜ਼ਬੂਤੀ ਨਾਲ ਚੋਣ ਲੜਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਔਖੇ ਸਮੇਂ 'ਤੇ ਖੜਨ ਅਤੇ ਵਿਰੋਧੀ ਧਿਰ ਦੀ ਸਰਕਾਰ ਹੋਣ ਦੇ ਬਾਵਜੂਦ ਚੋਣ ਲੜਨ ਵਾਲੇ ਆਪਣੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਸਮਾਂ ਬਹੁਤਾ ਦੂਰ ਨਹੀਂ ਜਦੋਂ ਪੰਜਾਬ ਵਿੱਚ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਨੂੰ ਸਤਾ ਵਿਚ ਲਿਆਉਣਗੇ | ਇਸ ਸਮੇਂ ਨਾਜ਼ਰ ਸਿੰਘ ਕੂਹਲੀ, ਰਾਜੀ ਕੂਹਲੀ ਅਤੇ ਰਘਵੀਰ ਸਿੰਘ ਵੀ ਹਾਜਿਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਵਲੋਂ ਗਿੱਲ ਬੇਰਕਲਾਂ ਦਾ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਅਗਲੀ ਖ਼ਬਰ ਬਸਪਾ ਵਿਧਾਇਕ ਡਾ. ਨਛੱਤਰ ਪਾਲ ਦੀ ਅਗਵਾਈ ਹੇਠ ਪੈਦਲ ਯਾਤਰਾ ਮਾਛੀਵਾੜਾ ਸਾਹਿਬ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।