14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਵਲੋਂ ਨਿੱਜੀਕਰਨ ਦੇ ਹਮਲਿਆਂ ਖ਼ਿਲਾਫ਼ ਕਨਵੈਨਸ਼ਨ ਤੇ ਮੁਜ਼ਾਹਰਾ

ਅਜੀਤ ਡੈਸਕ 28-12-2025
ਸਮਰਾਲਾ, 27 ਦਸੰਬਰ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਦੇਸੀ ਵਿਦੇਸ਼ੀ ਕਾਰਪੋਰੇਟਾਂ ਦੀ ਲੁੱਟ ਖ਼ਿਲਾਫ਼ ਕਨਵੈੱਨਸ਼ਨ ਕਰਨ ਉਪਰੰਤ ਸ਼ਹਿਰ ਅੰਦਰ ਮੁਜ਼ਾਹਰਾ ਕੀਤਾ ਗਿਆ¢ ਇਸ ਕਨਵੈੱਨਸ਼ਨ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਨਿੱਜੀਕਰਨ ਦੇ ਹਮਲੇ ਨੂੰ ਹੋਰ ਤੇਜ਼ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਤੋਂ ਸਬਸਿਡੀਆਂ ਅਤੇ ਸਸਤੀ ਬਿਜਲੀ ਦੀ ਸਹੂਲਤ ਖੋਂਹਦਾ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਵੱਡੇ ਮੁਨਾਫ਼ੇ ਬਖ਼ਸ਼ਦਾ ਬਿਜਲੀ ਸੋਧ ਬਿੱਲ-2025 ਲਿਆਂਦਾ ਜਾ ਰਿਹਾ ਹੈ ¢ ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਮੁਕੰਮਲ ਤੌਰ ਉੱਤੇ ਰੱਦ ਕਰਨ, ਨਿੱਜੀਕਰਨ ਕੀਤੇ ਗਏ ਅਦਾਰਿਆਂ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲੈਣ, ਸਾਮਰਾਜੀ ਅਤੇ ਭਾਰਤੀ ਵੱਡੇ ਕਾਰਪੋਰੇਟਾਂ ਦੀਆਂ ਕੰਪਨੀਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਭਾਰਤੀ ਮੰਡੀ ਅਤੇ ਚੁਗਿਰਦੇ ਅੰਦਰ ਇਹਨਾਂ ਦਾ ਦਾਖ਼ਲਾ ਬੰਦ ਕਰਨ, ਲੋਕਾਂ ਦੀ ਲੁੱਟ ਦੇ ਸਿਰ ਤੇ ਇਕੱਠੀ ਕੀਤੀ ਇਹਨਾਂ ਦੀ ਪੂੰਜੀ ਜ਼ਬਤ ਕਰਨ, ਵੱਡੇ ਧਨਾਢਾਂ, ਕਾਰਪੋਰੇਟਾਂ ਅਤੇ ਵੱਡੇ ਭੋਂ ਮਾਲਕਾਂ ਉੱਤੇ ਭਾਰੀ ਟੈਕਸ ਲਾ ਕੇ ਸਰਕਾਰੀ ਅਦਾਰਿਆਂ ਲਈ ਪੂੰਜੀ ਜੁਟਾਉਣ, ਵੱਡੇ ਕਾਰਪੋਰੇਟਾਂ ਨੂੰ ਦਿੱਤੀਆਂ ਜਾਂਦੀਆਂ ਸਭ ਰਿਆਇਤਾਂ/ਛੋਟਾਂ ਰੱਦ ਕਰ ਕੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ, ਭਾਰਤ ਅਮਰੀਕਾ ਵਪਾਰ ਵਾਰਤਾ ਬੰਦ ਕਰੋ¢ ਸਾਮਰਾਜੀਆਂ ਨਾਲ ਕੀਤੇ ਸਭ ਸਮਝੌਤੇ ਸੰਧੀਆਂ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ¢ ਸਟੇਜ ਸਕੱਤਰ ਦੇ ਭੂਮਿਕਾ ਕੁਲਵੰਤ ਤਰਕ ਨੇ ਬਾਖ਼ੂਬੀ ਨਿਭਾਈ ਅਤੇ ਹਰਜਿੰਦਰ ਸਿੰਘ ਨੇ ਆਏ ਹੋਏ ਸਾਥੀਆਂ ਦਾ ਧੰਨਵਾਦ ਕੀਤਾ¢
ਪਿਛਲੀ ਖ਼ਬਰ ਸਰਬੱਤ ਦਾ ਭਲਾ ਨਿਸ਼ਕਾਮ ਸੇਵਾ ਸੁਸਾਇਟੀ ਖੰਨਾ ਵਲੋਂ ਸ਼ਹਾਦਤ ਨੂੰ ਸਮਰਪਿਤ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਨੌਜਵਾਨ ਦੇ ਚਾਕੂ ਮਾਰ ਕੀਤਾ ਜ਼ਖ਼ਮੀ, ਪੁਲਿਸ ਵਲੋਂ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।