15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬੋਪਾਰਾਏ ਇਲੈਕਟ੍ਰੀਕਲਜ਼ ਐਂਡ ਇਲੈਕਟ੍ਰੋਨਿਕਸ ਵਲੋਂ ਸ਼ਹੀਦੀ ਜੋੜ ਮੇਲੇ ਦੌਰਾਨ ਲਗਾਤਾਰ 3 ਦਿਨ ਵਿਸ਼ਾਲ ਲੰਗਰ ਲਾਏ

ਅਜੀਤ ਡੈਸਕ 28-12-2025
ਪਾਇਲ, 27 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਵਲੋਂ ਧਰਮ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਭੇਂਟ ਕਰਦਿਆਂ ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਬੋਪਾਰਾਏ ਇਲੈਕਟ੍ਰੀਕਲਜ਼ ਐਂਡ ਇਲੈਕਟ੍ਰਾਨਿਕਸ ਪਾਇਲ ਵਲੋਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਆਉਣ-ਜਾਣ ਵਾਲੀਆਂ ਸੰਗਤਾਂ ਲਈ ਪਾਇਲ ਵਿਖੇ ਵਿਸ਼ਾਲ ਲੰਗਰ ਲਾਏ ਗਏ¢ ਇਹ ਲੰਗਰ ਸੇਵਾ ਤਿੰਨ ਦਿਨ ਨਿਰੰਤਰ ਚੱਲਦੀ ਰਹੀ, ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਲ ਹੋਣ ਲਈ ਪਹੁੰਚੀਆਂ ਸੰਗਤਾਂ ਨੂੰ ਪੂਰੀ ਸ਼ਰਧਾ, ਨਿਮਰਤਾ ਅਤੇ ਸੇਵਾ ਭਾਵਨਾ ਨਾਲ ਲੰਗਰ ਛਕਾਇਆ ਗਿਆ¢ ਇਸ ਪਵਿੱਤਰ ਮੌਕੇ ਧਰਮ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀਆਂ ਅਮਰ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ¢ ਲੰਗਰ ਦੀ ਸ਼ੁਰੂਆਤ ਗ੍ਰੰਥੀ ਭਾਈ ਗੁਰਮੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ¢ ਇਹ ਸੇਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਇੰਜੀ. ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਕੀਤੀ ਗਈ¢ ਲੰਗਰ ਸੇਵਾ ਵਿਚ ਨੌਜਵਾਨ ਸੇਵਾਦਾਰਾਂ ਅਤੇ ਬੋਪਾਰਾਏ ਇਲੈਕਟ੍ਰਾਨਿਕਸ ਦੇ ਸਟਾਫ਼ ਮੈਂਬਰਾਂ ਨੇ ਬੇਮਿਸਾਲ ਉਤਸ਼ਾਹ ਅਤੇ ਪੰਥਕ ਭਾਵਨਾ ਨਾਲ ਭਾਗ ਲਿਆ¢
ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਕੋਈ ਸਾਨੀ ਨਹੀਂ-ਬੋਪਾਰਾਏ
ਇਸ ਮੌਕੇ ਇੰਜੀ. ਬੋਪਾਰਾਏ ਨੇ ਕਿਹਾ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ•ਾਂ ਦੇ ਪਰਿਵਾਰ ਵਲੋਂ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਜੋ ਕੁਰਬਾਨੀਆਂ ਦਿੱਤੀਆਂ, ਉਨ੍ਹਾਂ ਦਾ ਦੁਨੀਆਂ ਦੇ ਇਤਿਹਾਸ ਵਿਚ ਕੋਈ ਹੋਰ ਸਾਨੀ ਨਹੀਂ¢ ਛੋਟੀ ਉਮਰ ਹੋਣ ਦੇ ਬਾਵਜੂਦ ਛੋਟੇ ਸਾਹਿਬਜ਼ਾਦਿਆਂ ਦੀ ਅਡਿੱਗਤਾ, ਦਲੇਰੀ ਅਤੇ ਧਾਰਮਿਕ ਨਿਸ਼ਠਾ ਅੱਗੇ ਜ਼ੁਲਮ ਤੇ ਜਬਰ ਵੀ ਹਾਰ ਗਿਆ ¢ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪੇ੍ਰਰਨਾ ਲੈ ਕੇ ਸਿੱਖੀ ਨਾਲ ਜੁੜਨ, ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਕੌਮੀ ਵਿਰਸੇ ਦੀ ਰੱਖਿਆ ਲਈ ਅੱਗੇ ਆਉਣ | ਇਸ ਦੌਰਾਨ ਰਾਕੇਸ਼ ਕੁਮਾਰ ਰਾਜੂ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਰਾਹੁਲ ਕੁਮਾਰ, ਗੌਰਵ ਕੁਮਾਰ, ਹਰਮਨ ਸਿੰਘ, ਗੁਰਮੁਖ ਸਿੰਘ, ਸੁਖਪ੍ਰੀਤ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਗੁਰਤੇਜ ਸਿੰਘ, ਬੁੱਧ ਪ੍ਰਕਾਸ਼ ਸਿੰਘ, ਗੁਰਪ੍ਰੀਤ ਸਿੰਘ, ਰੋਕ ਮਕਸੂਦੜਾ, ਅਮਨਜੋਤ ਸਿੰਘ ਭਾਗੋਵਾਲ, ਭੇਜੀ ਹਲਵਾਈ ਧਮੋਟ, ਸਚਿਨ ਪੁਰੀ, ਬੂਟਾ ਸਿੰਘ ਫੋਰਮੈਨ ਤੇ ਈਸ਼ਰ ਕੁਮਾਰ ਆਦਿ ਨੇ ਸੰਗਤ ਨੂੰ ਲੰਗਰ ਛਕਾਇਆ¢
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਤੇ ਪ੍ਰਸ਼ਾਦੇ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।