23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੁਲਿਸ ਵਲੋਂ ਨਸ਼ਾ ਕਰਨ ਵਾਲਾ ਵਿਅਕਤੀ ਕਾਬੂ

ਅਜੀਤ ਡੈਸਕ 16-07-2025
ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਵਲੋਂ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਚਿਨ ਸਿੰਘ ਪੱੁਤਰ ਜਸਵੀਰ ਸਿੰਘ ਵਾਸੀ ਬਰਨਾਲਾ ਨਸ਼ਾ ਕਰਨ ਦਾ ਆਦੀ ਹੈ ਜੋ ਕਿ ਅੱਜ ਗਰਚਾ ਰੋਡ 'ਤੇ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ ਵਿਸ਼ਵਕਰਮਾ ਪਾਰਕਿੰਗ ਦੇ ਸਾਹਮਣੇ ਭਰਿਆ ਪਾਣੀ ਰਾਹਗੀਰ ਪ੍ਰੇਸ਼ਾਨ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਸ਼ੂਟਿੰਗ ਕੈਂਪ ਦੀ ਲਈ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।