23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵੱਖ-ਵੱਖ ਐੱਸ. ਸੀ. ਸਮਾਜ ਦੀਆਂ ਜਥੇਬੰਦੀਆਂ ਦੇ ਆਧਾਰਿਤ ਸੰਯੁਕਤ ਦਲਿਤ ਮੋਰਚਾ ਪੰਜਾਬ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 16-07-2025

ਬਰਨਾਲਾ ਵਿਖੇ ਕਨਵੈੱਨਸ਼ਨ 3 ਅਗਸਤ ਨੂੰ
ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਵੱਖ-ਵੱਖ ਐੱਸ. ਸੀ. ਸਮਾਜ ਦੀਆਂ ਜਥੇਬੰਦੀਆਂ ਦੇ ਆਧਾਰਤ ਬਣੇ ਸੰਯੁਕਤ ਦਲਿਤ ਮੋਰਚਾ ਪੰਜਾਬ ਦੀ ਮੀਟਿੰਗ ਮਜ਼ਦੂਰ ਆਗੂ ਗੁਰਦੀਪ ਸਿੰਘ ਕਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਸਮੇਤ ਹੋਰ ਦਲਿਤ ਮਸਲਿਆਂ ਤੇ ਅੰਦੋਲਨ ਤੇਜ਼ ਕਰਨ ਲਈ 3 ਅਗਸਤ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਰੱਖੀ ਸੂਬਾ ਪੱਧਰੀ ਕਨਵੈੱਨਸ਼ਨ ਦੀ ਸਫਲਤਾ ਲਈ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਡਿਊਟੀ ਲਗਾਈ ਗਈ | ਇਸ ਮੌਕੇ ਸੰਯੁਕਤ ਦਲਿਤ ਮੋਰਚਾ ਦੇ ਕੋਰ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਹਾਸ਼ੀਆ ਲੋਕ ਦਲ ਦੇ ਸੂਬਾ ਕੁਆਰਡੀਨੇਟਰ ਡਾ: ਕਾਸ਼ਮੀਰ ਸਿੰਘ ਖੂੰਡਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਤ ਮੌਜੂਦਾ 'ਆਪ' ਸਰਕਾਰ ਨੇ ਪੰਜਾਬ ਦੇ 40 ਫ਼ੀਸਦੀ ਐੱਸ. ਸੀ. ਸਮਾਜ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਦੇ ਰਾਜ ਵਿਚ ਦਲਿਤਾਂ ਉੱਪਰ ਅੱਤਿਆਚਾਰਾਂ 'ਚ ਲਗਾਤਾਰ ਵਾਧਾ ਹੋ ਰਿਹਾ ਅਤੇ ਸਮਾਜਿਕ ਤੇ ਸਰਕਾਰੀ ਜਬਰ ਦਾ ਸ਼ਿਕਾਰ ਦਲਿਤਾਂ ਨੂੰ ਇਨਸਾਫ਼ ਲਈ ਦਰ-ਦਰ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐੱਸ. ਸੀ. ਕਮਿਸ਼ਨ ਨੂੰ ਕਮਜ਼ੋਰ ਕਰਨ ਸਮੇਤ ਦਲਿਤਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਰਤੀਆਂ ਨੂੰ ਆਪਣੇ ਦੇਸ਼ ਵਿਚ ਹੀ ਬਗਾਨੇ ਸਾਬਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਦਲਿਤ ਮੋਰਚਾ 1972 ਦੇ ਜ਼ਮੀਨ ਹੱਦਬੰਦੀ ਕਾਨੂੰਨ ਤੋਂ ਵਾਧੂ ਜ਼ਮੀਨਾਂ ਬੇਜ਼ਮੀਨੇ ਦਲਿਤਾਂ, ਗ਼ਰੀਬਾਂ 'ਚ ਵੰਡਾਉਣ, ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦਲਿਤਾਂ ਲਈ ਰਾਖਵੀਂਆਂ ਤੇ ਸਰਕਾਰੀ ਰੇਟਾਂ 'ਤੇ ਦਿਵਾਉਣ, ਮਨਰੇਗਾ ਕਾਨੂੰਨ ਤਹਿਤ ਹਰ ਇਕ ਬੇਰੁਜ਼ਗਾਰ ਮਜ਼ਦੂਰ ਲਈ ਪੁਰਾ ਸਾਲ ਕੰਮ, ਦਿਹਾੜੀ ਘੱਟੋ ਘੱਟ 800 ਰੁਪਏ ਲਾਗੂ ਕਰਾਉਣ, ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਦੀ ਥਾਂ 55 ਸਾਲ ਕਰਾਉਣ ਤੇ ਪੈਨਸ਼ਨ ਪ੍ਰਤੀ ਮਹੀਨਾ 5000 ਰੁਪਏ ਲਾਗੂ ਕਰਾਉਣ, ਜਾਅਲੀ ਐੱਸ. ਸੀ. ਸਰਟੀਫਿਕੇਟ ਬਣਾ ਕੇ ਦਲਿਤਾਂ ਦੀਆਂ ਨੌਕਰੀਆਂ ਖੋਹਣ ਵਾਲੇ ਰਿਜ਼ਰਵੇਸ਼ਨ ਚੋਰਾਂ ਖ਼ਿਲਾਫ਼ ਕਾਰਵਾਈ ਕਰਾਉਣ, ਦਲਿਤਾਂ ਉੱਪਰ ਹੋ ਰਹੇ ਸਮਾਜਿਕ ਸਭਿਆਚਾਰਕ ਦੇ ਖ਼ਾਤਮੇ ਲਈ ਸਮੇਤ ਹੋਰ ਦਲਿਤ ਮਸਲਿਆਂ ਤੇ ਵਿਸ਼ਾਲ ਦਲਿਤ ਅੰਦੋਲਨ ਖੜ੍ਹਾ ਕਰਨ ਲਈ 3 ਅਗਸਤ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ | ਇਸ ਮੌਕੇ ਡਾ: ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਦੇ ਪ੍ਰਧਾਨ ਲਖਵੀਰ ਬੌਬੀ, ਮਜ਼੍ਹਬੀ ਸਿੱਖ ਭਲਾਈ ਮੰਚ ਦੇ ਪ੍ਰਧਾਨ ਪ੍ਰਗਟ ਸਿੰਘ ਰਾਜੇਆਣਾ, ਮੱਖਣ ਸਿੰਘ ਰਾਮਗੜ੍ਹ, ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਮਾਸਟਰ ਬਲਜੀਤ ਸਲਾਣਾ, ਡਾ: ਜਸਵਿੰਦਰ ਸਿੰਘ, ਸੰਜੂ ਜੱਸਲ, ਅਵਤਾਰ ਸਿੰਘ, ਦਲਵਾਗ ਸਿੰਘ, ਲੱਖਾ ਸਿੰਘ, ਭਾਰਤੀ ਅੰਜੂ

ਪਿਛਲੀ ਖ਼ਬਰ ਸ਼ਹਿਰ ਬਰਨਾਲਾ 'ਚ ਹੋ ਰਹੇ ਵਿਕਾਸ ਕਾਰਜਾਂ ਦੀ ਦੇਖੋ ਅਸਲ ਤਸਵੀਰ <br/> ਅਗਲੀ ਖ਼ਬਰ ਪਿੰਡ ਧੌਲਾ ਵਿਖੇ ਰਜਵਾਹਾ ਟੁੱਟਿਆ, ਫ਼ਸਲਾਂ 'ਚ ਭਰਿਆ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।