23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਗਰੂਰ ਰੈਲੀ 'ਚ ਡੀ.ਟੀ.ਐਫ. ਕਰੇਗੀ ਭਰਵੀਂ ਸ਼ਮੂਲੀਅਤ

ਅਜੀਤ ਡੈਸਕ 16-07-2025
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)-ਡੈਮੋਕੇ੍ਰਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਵਲੋਂ ਕੀਤੀ ਗਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰੇ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਜਾਵੇਗੀ | ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ |

ਪਿਛਲੀ ਖ਼ਬਰ ਆਗਾਜ਼ ਆਈਲਟਸ ਸੈਂਟਰ ਪੱਖੋ ਕੈਂਚੀਆਂ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ <br/> ਅਗਲੀ ਖ਼ਬਰ ਪਿੰਡ ਚੀਮਾ ਜੋਧਪੁਰ ਕੱਟ ਮਾਮਲੇ 'ਚ ਨੈਸ਼ਨਲ ਹਾਈਵੇ ਅਥਾਰਿਟੀ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।