23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੁਲਿਸ ਵਲੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ <br/>

ਅਜੀਤ ਡੈਸਕ 16-07-2025
ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਤਪਾ ਗੁਰਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਨੇੜੇ ਸਿਵਲ ਹਸਪਤਾਲ ਤਪਾ ਨਜ਼ਦੀਕ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਸ਼ੌਕਤ ਅਲੀ ਪੁੱਤਰ ਮੰਗਤ ਰਾਏ ਵਾਸੀ ਨੇੜੇ ਵਾਲਮੀਕਿ ਮੰਦਰ ਗਾਂਧੀ ਬਸਤੀ ਤਪਾ ਜੋ ਸ਼ਰਾਬ ਨਜਾਇਜ਼ ਕਸੀਦ ਕਰ ਕੇ ਜਾਂ ਬਾਹਰੋਂ ਲਿਆ ਕੇ ਤਪਾ ਸ਼ਹਿਰ ਵਿਚ ਅਤੇ ਆਲ਼ੇ ਦੁਆਲੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਸ਼ਰਾਬ ਨਜਾਇਜ਼ ਲਿਆ ਕੇ ਵੇਚਣ ਦੀ ਤਾਕ ਵਿਚ ਹੈ, ਜੇਕਰ ਢਿਲਵਾਂ ਰੋਡ 'ਤੇ ਡਰੇਨ ਦੇ ਨੇੜੇ ਤੇੜੇ ਤਲਾਸ਼ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਨਜਾਇਜ਼ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰਕੇ ਉਸ ਦੇ ਕਬਜ਼ਾ ਵਿਚੋਂ ਇਕ ਕੈਂਨੀ ਪਲਾਸਟਿਕ ਰੰਗ ਚਿੱਟਾ 13 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ | ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਰਕਾਰੀ ਆਈ. ਟੀ. ਆਈ. ਵਿਚ ਅਪ੍ਰੈਂਟਸ਼ਿਪ ਮੇਲਾ ਲਗਾਇਆ <br/> ਅਗਲੀ ਖ਼ਬਰ ਆਗਾਜ਼ ਆਈਲਟਸ ਸੈਂਟਰ ਪੱਖੋ ਕੈਂਚੀਆਂ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।