ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਵਾਈ. ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀ ਅਹਿਸਾਸ ਗਰਗ ਨੂੰ ਪੰਜਾਬ ਭਵਨ ਸਰੀ ਵਲੋਂ ਸਾਹਿਤਕ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀ ਪੁਰੀ ਨੇ ਦਿੱਤੀ ਤੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਸੰਸਥਾ ਸਾਹਿਤਕ ਗਤੀਵਿਧੀਆਂ 'ਤੇ ਵੀ ਵਿਸ਼ੇਸ਼ ਧਿਆਨ ਦਿੰਦੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ, ਜਿਸ ਸਦਕਾ ਸੰਸਥਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਅਹਿਸਾਸ ਗਰਗ ਨੂੰ ਪੰਜਾਬ ਭਵਨ ਸਰੀ' ਵਲੋਂ ਉਸ ਦੀਆਂ ਸ਼ਾਨਦਾਰ ਕਵਿਤਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ | ਅਹਿਸਾਸ ਗਰਗ ਦੀਆਂ ਕਵਿਤਾਵਾਂ ਨਾ ਸਿਰਫ਼ ਡੂੰਘੀਆਂ ਭਾਵਨਾਵਾਂ ਨੂੰ ਪ੍ਰਗਟ ਕਰਦੀਆਂ ਹਨ, ਸਗੋਂ ਸਮਾਜ ਦੇ ਵੱਖ-ਵੱਖ ਮੁੱਦਿਆਂ 'ਤੇ ਵੀ ਰੌਸ਼ਨੀ ਪਾਉਂਦੀਆਂ ਹਨ | ਉਸ ਦੀਆਂ ਰਚਨਾਵਾਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੀਆਂ ਹਨ | ਅਹਿਸਾਸ ਗਰਗ ਨੇ ਆਪਣੀ ਪ੍ਰਤਿਭਾ ਨਾਲ ਇੱਕ ਨਵੀਂ ਪਛਾਣ