ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿਖੇ ਐੱਨ. ਆਰ. ਆਈ. ਬਲੌਰ ਸਿੰਘ ਛੀਨੀਵਾਲ, ਸੁਖਵਿੰਦਰ ਸਿੰਘ ਤੇ ਚਮਕੌਰ ਸਿੰਘ ਛੀਨੀਵਾਲ ਦੇ ਪਰਿਵਾਰਾਂ ਵਲੋਂ 35 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲੀ ਬੱਚਿਆਂ ਲਈ ਨਵਾਂ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਲਖਬੀਰ ਸਿੰਘ ਅਤੇ ਸਕੂਲ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਛੀਨੀਵਾਲ ਨੇ ਦਾਨੀ ਪਰਿਵਾਰਾਂ ਦੇ ਇਸ ਉੱਦਮ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਐੱਨ.ਆਰ.ਆਈ. ਵੀਰਾਂ ਅਤੇ ਸਮਾਜ ਸੇਵੀ ਲੋਕਾਂ ਵਲੋਂ ਅਜਿਹੇ ਯਤਨ ਕਰਨੇ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮੁੱਖ ਅਧਿਆਪਕ ਲਖਬੀਰ ਸਿੰਘ ਦੀ ਅਗਵਾਈ ਹੇਠ ਐਨ.ਆਰ.ਆਈ. ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੈਡਮ ਕੁਲਵਿੰਦਰ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਨਿਰਭੈ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ, ਹਰਮੇਲ ਸਿੰਘ, ਜਗਮੇਲ ਸਿੰਘ ਜੱਗਾ ਆਦਿ ਹਾਜ਼ਰ ਸਨ |