23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਕਾਰੀ ਹਾਈ ਸਕੂਲ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ <br/>

ਅਜੀਤ ਡੈਸਕ 16-07-2025
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)-ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਤੇ ਲੇਖਕ ਬੂਟਾ ਸਿੰਘ ਚੌਹਾਨ ਨੇ ਸਰਕਾਰੀ ਹਾਈ ਸਮਾਰਟ ਸਕੂਲ ਤਾਜੋਕੇ ਦੀ ਲਾਇਬ੍ਰੇਰੀ ਲਈ 14 ਹਜ਼ਾਰ ਰੁਪਏ ਤੋਂ ਵੱਧ ਮੁੱਲ ਦੀਆਂ ਪ੍ਰਸਿੱਧ ਲੇਖਕਾਂ ਦੀਆਂ ਪੁਸਤਕਾਂ ਭੇਟ ਕੀਤੀਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੁਸਤਕ ਸਭਿਆਚਾਰ ਪੈਦਾ ਕਰਨ ਲਈ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਦੀਆਂ ਲਾਇਬ੍ਰੇਰੀਆਂ ਲਈ 1500 ਕਿਤਾਬਾਂ ਭੇਟ ਕਰ ਚੁੱਕਿਆ ਹਾਂ | ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਦੀ ਇਹ ਮੁਹਿੰਮ ਚਾਲੂ ਰੱਖਣਗੇ | ਇਸ ਮੌਕੇ ਗ਼ਜ਼ਲ ਗਾਇਕ ਲਛਮਣ ਦਾਸ ਮੁਸਾਫ਼ਿਰ ਨੇ ਕਾਵਿ ਵੰਨਗੀਆਂ ਪੇਸ਼ ਕਰਕੇ ਰੰਗ ਬੰਨਿ੍ਹਆ | ਸਕੂਲ ਦੇ ਮੁੱਖ ਅਧਿਆਪਕ ਨਿਰਮਲ ਸਿੰਘ ਨੇ ਜੀ ਆਇਆਂ ਆਖਿਆ | ਇਸ ਮੌਕੇ ਦੋਵੇਂ ਪੰਚਾਇਤਾਂ ਦੇ ਸਰਪੰਚ ਜਸਵੰਤ ਸਿੰਘ ਕਾਕਾ ਅਤੇ ਕਰਨਜੀਤ ਸਿੰਘ, ਪਸਵਕ ਕਮੇਟੀ ਦੇ ਚੇਅਰਮੈਨ ਪੰਚਾਇਤ ਮੈਂਬਰ ਹਾਕਮ ਸਿੰਘ ਚੌਹਾਨ, ਗਿਆਨੀ ਮੁਖ਼ਤਿਆਰ ਸਿੰਘ ਤੇ ਸਕੂਲ ਦਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਮਾਜ ਸੇਵੀ ਪਰਿਵਾਰਾਂ ਵਲੋਂ ਵਾਟਰ ਕੂਲਰ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।