ਰੂੜੇਕੇ ਕਲਾਂ, 15 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐੱਮ. ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਚੌਥੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਟੀਮਾਂ ਬਣਾ ਕੇ ਕੁਇਜ਼ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਤ ਚਰਨਪੁਰੀ, ਪਿ੍ੰਸੀਪਲ ਸੁਮਨ ਸ਼ਰਮਾ, ਕੋਆਰਡੀਨੇਟਰ ਨਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਅੰਦਰ ਛੁਪੀ ਕਲਾ ਪ੍ਰਗਟ ਹੁੰਦੀ ਹੈ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |