23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਏ. ਡੀ. ਸੀ. (ਜ) ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 16-07-2025
ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪਿ੍ਤਾ ਜੌਹਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮੈਡਮ ਅਨੁਪਿ੍ਤਾ ਜੌਹਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿਚ ਹੋਵੇਗਾ | ਸਮਾਗਮ ਵਿਚ ਸਕੂਲਾਂ ਦੇ ਸਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਾਲੇ ਪ੍ਰੋਗਰਾਮ ਬਾਰੇ ਸਿੱਖਿਆ ਵਿਭਾਗ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਇਸ ਦੇ ਨਾਲ ਹੀ ਸਟੇਡੀਅਮ ਦੀ ਸਫ਼ਾਈ, ਚੌਕਾਂ ਦੀ ਸਜਾਵਟ, ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ ਆਦਿ ਸਬੰਧੀ ਡਿਊਟੀਆਂ ਲਗਾਈਆਂ | ਉਨ੍ਹਾਂ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਰਿਹਰਸਲ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ | ਮੀਟਿੰਗ ਵਿਚ ਉਪ ਮੰਡਲ ਮੈਜਿਸਟਰੇਟ ਹਰਪ੍ਰੀਤ ਸਿੰਘ ਅਟਵਾਲ, ਡੀ.ਐਸ.ਪੀ. ਪਰਮਜੀਤ ਸਿੰਘ ਡੋਡ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ਼ਿਵਾਂਸ਼ ਰਾਠੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਸੁਖਬੀਰ ਨੇ ਜਥੇ ਜੋਰਾ ਸਿੰਘ ਜੈਨਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।