ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਚੀਮਾ-ਜੋਧਪੁਰ ਦਾ ਐੱਮ. ਕਾਮ. ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਪਹਿਲਾ, ਪ੍ਰਭਜੋਤ ਸਿੰਘ ਨੇ 76 ਫ਼ੀਸਦੀ ਅੰਕ, ਮਨਦੀਪ ਸਿੰਘ ਨੇ 76 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਦੂਜਾ, ਤਰਨਪ੍ਰੀਤ ਸਿੰਘ ਨੇ 74 ਫ਼ੀਸਦੀ ਅੰਕ, ਰਣਦੀਪ ਸਿੰਘ ਨੇ 74 ਫ਼ੀਸਦੀ ਅੰਕ, ਸੁਖਵਿੰਦਰ ਸਿੰਘ ਨੇ 74 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਲਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਡਾਇਰੈਕਟਰ ਡਾ: ਅਜੇ ਮਿੱਤਲ, ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ, ਡੀਨ ਅਕਾਦਮਿਕ ਇੰਚਾਰਜ ਡਾ: ਭਾਵੇਤ ਗਰਗ, ਪ੍ਰੋ: ਜਸ਼ਨਜੋਤ ਗੋਇਲ, ਅਕਾਦਮਿਕ ਇੰਚਾਰਜ ਅਤੇ ਕਲਾਸ ਦੇ ਇੰਚਾਰਜ ਪ੍ਰੋ: ਕਿਰਨਦੀਪ ਕੌਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |