ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਕਲੱਬ ਵਿਖੇ ਕਰਵਾਏ ਮੁਕਾਬਲਿਆਂ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਮੰਨਤ ਛੇਵੀਂ ਕਲਾਸ ਨੇ ਸੋਨ ਤਗਮਾ, ਰਾਇਨਾ ਨੇ ਚਾਂਦੀ, ਜੈਨਮ ਹੀਰਾ ਨੇ ਤਾਂਬੇ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਡਾਇਰੈਕਟਰ ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਬੈਡਮਿੰਟਨ ਕੋਚ ਸੁਖਦੇਵ ਸਿੰਘ ਦਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਡੀ. ਪੀ. ਹਰਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |