23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਿਲਾਸਪੁਰ ਪਿੰਡੀ ਧੌਲਾ ਵਿਖੇ ਵਣ ਮਹਾਂਉਤਸਵ ਮਨਾਇਆ <br/>

ਅਜੀਤ ਡੈਸਕ 16-07-2025
ਰੂੜੇਕੇ ਕਲਾਂ, 15 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਬਿਲਾਸਪੁਰ ਧੌਲਾ ਦੇ ਸਰਪੰਚ ਜਸਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਇਕੱਤਰ ਹੋ ਕੇ ਪਿੰਡ ਵਾਸੀਆਂ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਵਾਤਾਵਰਨ ਸੁਰੱਖਿਆ ਲਈ ਗ੍ਰਾਮ ਪੰਚਾਇਤ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਪਿੰਡ ਵਾਸੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪੁਰਾਣੇ ਰੁੱਖਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 400 ਬੂਟੇ ਲਗਾਏ ਗਏ | ਇਸ ਮੌਕੇ ਪੰਚ ਜਗਜੀਤ ਸਿੰਘ, ਪੰਚ ਗੁਰਵਿੰਦਰ ਸਿੰਘ, ਭਾਕਿਯੂ ਕਾਦੀਆਂ ਦੇ ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਭੰਗੜਾ ਕੋਚ ਠੁੱਲੀਵਾਲ ਦੀ ਟੀਮ ਵਲੋਂ ਬਿ੍ਸਬੇਨ ਭੰਗੜਾ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ ਵਿਖੇ ਸੂਏ 'ਚ ਪਾੜ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।