23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਿਰਮਲ ਡੇਰਾ ਨੈਣੇਵਾਲ ਵਿਖੇ ਸਾਲਾਨਾ ਸਮਾਗਮ 17 ਨੂੰ <br/>

ਅਜੀਤ ਡੈਸਕ 16-07-2025
ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਿਰਮਲ ਡੇਰਾ ਨੈਣੇਵਾਲ ਵਿਖੇ ਬ੍ਰਹਮ ਗਿਆਨੀ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ, ਸ੍ਰੀਮਾਨ ਸੰਤ ਬਾਬਾ ਬਿਸ਼ਨ ਸਿੰਘ, ਸੰਤ ਬਾਬਾ ਦਲੀਪ ਸਿੰਘ ਤੇ ਸੰਤ ਬਾਬਾ ਜਗਰੂਪ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੈ | ਨਿਰਮਲ ਡੇਰਾ ਨੈਣੇਵਾਲ ਦੇ ਮੁੱਖ ਪ੍ਰਬੰਧਕ ਮਹੰਤ ਦਰਸ਼ਨ ਸਿੰਘ ਅਤੇ ਮਹੰਤ ਜਗਰਾਜ ਸਿੰਘ ਨੇ ਦੱਸਿਆ ਕਿ 17 ਜੂਨ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਈ ਸੀ, ਇਹ ਸਾਲਾਨਾ ਬਰਸੀ ਸਮਾਗਮ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਐੱਨ. ਆਰ. ਆਈ, ਸਮਾਜਿਕ ਜਥੇਬੰਦੀਆਂ ਅਤੇ ਸਤਿਕਾਰ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਜਿਸ ਦੇ ਆਰੰਭ ਪਾਠਾਂ ਦੇ ਭੋਗ 17 ਜੁਲਾਈ ਨੂੰ 10:30 ਵਜੇ ਨਿਰਮਲ ਡੇਰਾ ਨੈਣੇਵਾਲ ਵਿਖੇ ਪਾਏ ਜਾਣਗੇ | ਇਸ ਸਮੇਂ ਰਘਵੀਰ ਸਿੰਘ, ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਜਗਦੀਸ਼ ਸਿੰਘ ਦੀਸਾ, 'ਆਪ' ਆਗੂ ਗੁਰਸੇਵਕ ਸਿੰਘ, ਗਗਨਦੀਪ ਸਿੰਘ, ਅਮਰਨਾਥ ਸਿੰਘ, ਜਗਰੂਪ ਸਿੰਘ, ਮੱਖਣ ਸਿੰਘ ਨੈਣੇਵਾਲੀਆ, ਕਿਸਾਨ ਆਗੂ ਚਮਕੌਰ ਸਿੰਘ, ਪ੍ਰਗਟ ਸਿੰਘ, ਅੰਗਰੇਜ਼ ਸਿੰਘ, ਸੇਰਾ ਸਿੰਘ ਤਪਾ ਮੰਡੀ, ਦਰਸ਼ਨ ਸਿੰਘ ਨੈਣੇਵਾਲੀਆ ਅਤੇ ਗੱਗੀ ਸਿੰਘ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸਹਿਕਾਰੀ ਸਭਾ ਛੰਨਾ ਵਿਖੇ ਇਫ਼ਕੋ ਨੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਜੇਲ੍ਹ 'ਚੋਂ ਤੰਬਾਕੂ ਮਿਲਣ 'ਤੇ ਨਾਮਾਲੂਮ ਬੰਦੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।