ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)-ਫ਼ਤਹਿ ਕਾਲਜ ਰਾਮਪੁਰਾ ਫੂਲ ਦੇ ਫ਼ੈਸ਼ਨ ਟੈਕਨਾਲੋਜੀ ਵਿਭਾਗ ਵਲੋਂ ਐੱਮ. ਐੱਸ. ਸੀ. ਫ਼ੈਸ਼ਨ ਡਿਜ਼ਾਈਨ ਐਂਡ ਟੈਕਨਾਲੋਜੀ ਪਹਿਲੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ | ਵਿਭਾਗ ਮੁਖੀ ਪ੍ਰੋ: ਰਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਨਤੀਜਿਆਂ ਵਿਚੋਂ ਜਸ਼ਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਫੂਲ 83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲੀ, ਅੰਮਿ੍ਤਪਾਲ ਕੌਰ ਪੁੱਤਰੀ ਗੁਰਮੀਤ ਸਿੰਘ ਪਿੰਡ ਭਾਈ ਰੂਪਾ 82.8 ਫ਼ੀਸਦੀ ਅੰਕ ਲੈ ਕੇ ਦੂਜੀ, ਸੁਖਵੀਰ ਕੌਰ ਪੁੱਤਰੀ ਕੁਲਦੀਪ ਸਿੰਘ ਪਿੰਡ ਮਾਈਸਰ ਖਾਨਾ 82.5 ਫ਼ੀਸਦੀ ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ | ਸੰਸਥਾ ਦੇ ਚੇਅਰਮੈਨ ਐੱਸ. ਐੱਸ. ਚੱਠਾ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਫ਼ੈਸ਼ਨ ਅਤੇ ਟੈਕਨਾਲੋਜੀ ਦੇ ਖੇਤਰ ਵਿਚ ਵਿਦਿਆਰਥੀਆਂ ਨੇ ਜੋ ਪ੍ਰਾਪਤੀ ਦਰਜ ਕੀਤੀ ਹੈ, ਇਹ ਵਿਦਿਆਰਥੀਆਂ ਲਈ ਅਤਿ ਲਾਹੇਵੰਦ ਸਿੱਧ ਹੋਵੇਗੀ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |