15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ-ਐਡਵੋਕੇਟ ਖੇੜੀ <br/>

ਅਜੀਤ ਡੈਸਕ 17-07-2025
ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਹਾਲਤ ਵਿਚ ਐਕਵਾਇਰ ਨਹੀਂ ਕਰਨ ਦਿਆਂਗੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਉੱਘੇ ਆਗੂ ਐਡਵੋਕੇਟ ਜਸਬੀਰ ਸਿੰਘ ਖੇੜੀ ਨੇ ਇੱਥੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਇਸ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਗਈ ਹੈ | ਅਗਲੇ ਦਿਨਾਂ 'ਚ ਕਾਂਗਰਸ ਪਾਰਟੀ ਵਲੋਂ ਸੰਘਰਸ਼ ਨੂੰ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਇਸ ਸਕੀਮ ਨੂੰ ਗੁਪਤ ਰੂਪ ਵਿਚ ਲਾਗੂ ਕਰ ਕੇ ਛੋਟੇ ਕਿਸਾਨਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ | ਜਿਸ ਨਾਲ ਪ੍ਰਭਾਵਿਤ ਹੋ ਕੇ ਹਜ਼ਾਰਾਂ ਕਿਸਾਨ ਪਰਿਵਾਰ ਭੁੱਖਮਰੀ ਦੀ ਕੰਗਾਰ ਤੇ ਪਹੁੰਚ ਜਾਣਗੇ | ਐਡਵੋਕੇਟ ਖੇੜੀ ਨੇ ਇਸ ਧੱਕੇਸ਼ਾਹੀ ਖ਼ਿਲਾਫ਼ ਸਮੂਹ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਸਤਵੰਤ ਸਿੰਘ ਪੰਚ ਚੁਹਾਣਕੇ, ਮਨਪ੍ਰੀਤ ਸਿੰਘ ਮਾਨ, ਜਗਤਾਰ ਸਿੰਘ ਪਿੰਦੂ, ਰੇਸ਼ਮ ਸਿੰਘ ਦਾਰਾ ਤੇ ਦਰਸ਼ਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਪੁਲਿਸ ਨੇ ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।