ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਪੁਲਿਸ ਨੇ 110 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਥਾਣਾ ਮਹਿਲ ਕਲਾਂ ਮੁੱਖ ਅਫ਼ਸਰ ਸ਼ੇਰਵਿੰਦਰ ਸਿੰਘ ਅÏਲਖ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ | ਉਨ੍ਹਾਂ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਗੁਰਤੇਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਨੌਜਵਾਨ ਲਵਪ੍ਰੀਤ ਸਿੰਘ ਵਾਸੀ ਛੀਨੀਵਾਲ ਖ਼ੁਰਦ ਨਸ਼ੀਲੀਆਂ ਗੋਲੀਆਂ ਵੇਚਣ ਧੰਦਾ ਕਰਦਾ ਹੈ | ਜੋ ਕਿ ਅੱਜ ਮਹਿਲ ਕਲਾਂ ਏਰੀਏ 'ਚ ਆਇਆ ਹੋਇਆ ਹੈ | ਜਦੋਂ ਪੁਲਿਸ ਪਾਰਟੀ ਵਲੋਂ ਅਨਾਜ ਮੰਡੀ ਮਹਿਲ ਕਲਾਂ ਵਿਖੇ ਜਾ ਰਹੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪਾਬੰਦੀਸ਼ੁਦਾ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਛੀਨੀਵਾਲ ਖ਼ੁਰਦ ਵਜੋਂ ਹੋਈ | ਉਸ ਵਿਰੁੱਧ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |