15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟਰੇਸ਼ਨ ਅਤੇ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸੇਵਾ ਕੇਂਦਰਾਂ 'ਚ ਮਿਲਣਗੀਆਂ-ਡੀ. ਸੀ. <br/>

ਅਜੀਤ ਡੈਸਕ 17-07-2025
ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟਰੇਸ਼ਨ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਚ ਮੁਹੱਈਆ ਕਰਾਈਆਂ ਹਨ | ਇਨ੍ਹਾਂ ਸੇਵਾਵਾਂ ਵਿਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਅਤੇ 12 ਵਾਹਨ ਰਜਿਸਟਰੇਸ਼ਨ ਨਾਲ ਸਬੰਧਿਤ ਹਨ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ (ਵਾਧੂ ਚਾਰਜ) ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹੁਣ ਡੀਡ ਰਜਿਸਟਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਅਤੇ ਵਾਹਨ ਰਜਿਸਟਰੇਸ਼ਨ ਨਾਲ ਸਬੰਧਿਤ 12 ਸੇਵਾਵਾਂ ਸੇਵਾ ਕੇਂਦਰਾਂ ਤੋਂ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਵਿਚ ਲਰਨਰ ਲਾਇਸੰਸ ਨਾਲ ਸਬੰਧਿਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਂਅ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵਿਆਉਣ ਸਬੰਧੀ (ਜਿੱਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟਰੈਕਟ ਪ੍ਰੀਵੀਜ਼ਨਿੰਗ, ਲਾਇਸੰਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ ਆਦਿ ਸ਼ਾਮਲ ਹਨ | ਆਰ.ਸੀ. ਨਾਲ ਸਬੰਧਿਤ ਸੇਵਾਵਾਂ ਵਿਚ ਡੁਪਲੀਕੇਟ ਆਰ. ਸੀ., ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿਚ), ਹਾਇਰ ਪਰਚੇਜ਼ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ ਤਿੰਨ ਪਹੀਆ/ਚਾਰ ਪਹੀਆ/ ਐੱਲ.ਐੱਮ.ਵੀ.), ਵਧੀਕ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐੱਨ.ਓ.ਸੀ., ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਈਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਆਦਿ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫ਼ੋਨ ਨੰਬਰ 1076 ਡਾਇਲ ਕਰ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਪ੍ਰਾਪਤ ਕਰ ਸਕਦੇ ਹਨ | ਪ੍ਰੇਮ ਪ੍ਰਧਾਨ ਮਾਰਕੀਟ ਸੇਵਾ ਕੇਂਦਰ ਵਿਚ 12 ਘੰਟੇ ਦਿੱਤੀਆਂ ਜਾਣਗੀਆਂ ਸੇਵਾਵਾਂ- ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਬਰਨਾਲਾ ਸ਼ਹਿਰ ਦੇ ਪ੍ਰੇਮ ਪ੍ਰਧਾਨ ਮਾਰਕੀਟ ਵਿਚਲੇ ਸੇਵਾ ਕੇਂਦਰ ਵਿਚ ਹਰ ਸੋਮਵਾਰ ਤੋਂ ਸ਼ਨਿਚਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਨਗਰ ਕੌਂਸਲ ਬਰਨਾਲਾ ਵਲੋਂ ਸ਼ਹਿਰ 'ਚ ਬਿਨਾਂ ਸੀਵਰੇਜ ਪਾਏ ਸੜਕਾਂ ਬਣਾ ਕੇ ਕੀਤੀ ਜਾ ਰਹੀ ਸਰਕਾਰੀ ਪੈਸੇ ਦੀ ਬਰਬਾਦੀ <b... ਅਗਲੀ ਖ਼ਬਰ ਖ਼ਾਲੀ ਬੋਤਲ ਸੁੱਟਣ ਨੂੰ ਲੈ ਕੇ ਕੰਡਕਟਰ ਨੇ ਕੀਤਾ ਤਾਕਤ ਦਾ ਦੁਰਉਪਯੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।