15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਐੱਸ. ਬੀ. ਐੱਸ. ਪਬਲਿਕ ਸਕੂਲ ਨੇ ਬੂਟੇ ਲਗਾਏ <br/>

ਅਜੀਤ ਡੈਸਕ 17-07-2025
ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਵਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਮਿਸ਼ਨ ਹਰਿਆਲੀ 2025 ਤਹਿਤ ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਲੋਂ ਰੰਗੀਆਂ ਕੋਠੇ ਤੋਂ ਫਰਵਾਹੀ ਵਾਲੇ ਰਸਤੇ 'ਤੇ ਦੋਵਾਂ ਪਾਸੇ 300 ਦੇ ਕਰੀਬ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਰਸਮ ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਕੋਆਰਡੀਨੇਟਰ ਗੁਰਜੀਤ ਕੌਰ ਵਲੋਂ ਸਾਂਝੇ ਤੌਰ 'ਤੇ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਇਕ-ਇਕ ਬੂਟਾ ਜ਼ਰੂਰ ਲਾਉਣਗੇ | ਇਸ ਮੌਕੇ ਅਧਿਆਪਕ ਗੁਰਮੇਲ ਸਿੰਘ, ਹਰਜਿੰਦਰ ਸਿੰਘ, ਹਰਮਨਪ੍ਰੀਤ ਕੌਰ, ਨਰਾਇਣ ਗਰਗ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਨੂੰ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਬੁਢਾਪਾ, ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਨਾ ਆਉਣ ਕਾਰਨ ਲਾਭਪਾਤਰੀਆਂ 'ਚ ਸਰਕਾਰ ਪ੍ਰਤੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।