15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 17-07-2025
ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ. ਐੱਸ. ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਮੇਲ ਸਿੰਘ ਨੇ ਸਰਕਾਰੀ ਹਾਈ ਸਕੂਲ ਠੁੱਲੀਵਾਲ ਵਿਖੇ ਵਿਦਿਆਰਥੀਆਂ ਨਾਲ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਅਤੇ ਹਾਸਿਆਂ ਠੱਠਿਆਂ ਦੇ ਨਾਲ ਜ਼ਿੰਦਗੀ ਦਾ ਅਸਲ ਮਹੱਤਵ ਸਮਝਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਯਤਨ ਕਰ ਰਿਹਾ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੰੂ ਜਾਗਰੂਕ ਕਰਦੇ ਨਾਟਕ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਨਿਕਲ ਸਕਣ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚੋਂ ਹੀ ਬੱਚਿਆ ਦਾ ਜਾਗਰੂਕ ਹੋ ਕੇ ਨਿਕਲਣਾ ਬੜਾ ਜ਼ਰੂਰੀ ਹੈ, ਤਾਂ ਜੋ ਅੱਗੇ ਉੱਚ ਪੱਧਰੀ ਪੜਾਈ ਲਈ ਆਪਣਾ ਧਿਆਨ ਕੇਂਦਰਿਤ ਰੱਖ ਸਕਣ | ਇਸ ਲਈ ਹਰ ਸਕੂਲ 'ਚ ਜਾ ਕੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ, ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣ ਅਤੇ ਖੇਡਾਂ ਵਤਨ ਪੰਜਾਬ ਦੀਆਂ 'ਚ ਜੇਤੂ ਰਹਿ ਕੇ ਖੇਡ ਸਰਟੀਫਿਕੇਟ ਪ੍ਰਾਪਤ ਕਰਨ, ਜਿਸ ਨਾਲ ਅੱਗੇ ਨੌਕਰੀ ਪ੍ਰਾਪਤ ਕਰਨ ਲਈ ਵੱਡਾ ਫ਼ਾਇਦਾ ਮਿਲੇਗਾ | ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਜੀਵਨ ਵਿਚ ਪੜਾਈ ਅਤੇ ਖੇਡਾਂ ਦੀ ਅਹਿਮੀਅਤ ਨੂੰ ਸਮਝ ਕੇ ਜੀਵਨ ਵਿਚ ਲਾਗੂ ਕਰਨਗੇ | ਇਸ ਮੌਕੇ ਸਕੂਲ ਸਟਾਫ਼ ਵਲੋਂ ਐਸ.ਐਚ.ਓ ਗੁਰਮੇਲ ਸਿੰਘ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਾ: ਸੁਖਪਾਲ ਸਿੰਘ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ <br/> ਅਗਲੀ ਖ਼ਬਰ ਇਤਿਹਾਸਿਕ ਅਸਥਾਨ ਬਾਬਾ ਮੱਠ ਵਿਖੇ ਝੰਡਾ ਚੜ੍ਹਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।