15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਵਿਧਾਇਕ ਪੰਡੋਰੀ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ <br/>

ਅਜੀਤ ਡੈਸਕ 17-07-2025
ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ ਰਾਜ ਭਰ 'ਚ ਆਰਥਿਕ ਤੌਰ 'ਤੇ ਪਛੜੇ ਪਰਿਵਾਰਾਂ ਦੇ 67.84 ਕਰੋੜ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ | ਇਹ ਜਾਣਕਾਰੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਣ ਮੌਕੇ ਦਿੱਤੀ | ਉਨ੍ਹਾਂ ਇਸ ਮੌਕੇ ਕੁਲਦੀਪ ਸਿੰਘ ਸਹਿਜੜਾ, ਰਮਨਦੀਪ ਸਿੰਘ ਭੋਤਨਾ, ਰਣਜੀਤ ਸਿੰਘ ਸੋਹੀਆ, ਭੁਪਿੰਦਰ ਸਿੰਘ ਕਲਾਲ ਮਾਜਰਾ, ਸੁਖਵਿੰਦਰ ਸਿੰਘ ਭੋਤਨਾ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਜਾਰੀ ਕਰਜ਼ਾ ਮੁਆਫ਼ੀ ਸਰਟੀਫਿਕੇਟ ਸੌਂਪੇ | ਵਿਧਾਇਕ ਪੰਡੋਰੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਲਗਭਗ 30 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਪਿੰਡਾਂ ਨੂੰ ਖ਼ੁਸ਼ਹਾਲੀ ਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾਣ ਲਈ ਸਮੂਹ ਲੋਕਾਂ ਨੂੰ ਸਰਕਾਰ ਦੇ ਯਤਨਾਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਸਰਪੰਚ ਤੇਜਿੰਦਰਪਾਲ ਸਿੰਘ, ਬਿੰਦਰ ਸਿੰਘ ਪੀ.ਏ., ਮਨਜੀਤ ਸਿੰਘ ਸਹਿਜੜਾ, ਦਵਿੰਦਰ ਸਿੰਘ ਧਨੋਆ, ਗੁਰਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਗੋਪੀ, ਜੱਗਾ ਸਿੰਘ ਕੁਤਬਾ, ਜਸਪ੍ਰੀਤ ਸਿੰਘ, ਮਨਜੀਤ ਸਿੰਘ ਪੰਡੋਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਨਕਦ ਸਹਾਇਤਾ ਰਾਸ਼ੀ <br/> ਅਗਲੀ ਖ਼ਬਰ ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।