ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਨਕਦ ਸਹਾਇਤਾ ਰਾਸ਼ੀ <br/>
ਅਜੀਤ ਡੈਸਕ
17-07-2025
ਜ਼ਿਲ੍ਹਾ ਜੇਲ੍ਹ 'ਚੋਂ ਮੋਬਾਈਲ ਬਰਾਮਦ
ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਨਾਮਾਲੂਮ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਕਿ ਬੀਤੇ ਦਿਨੀਂ ਜੇਲ੍ਹ 'ਚ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 2 ਦੀ ਫ਼ਲੱਸ਼ ਸੀਟ ਨਜ਼ਦੀਕ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਪੱਤਰ ਅਨੁਸਾਰ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |