15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਵਾਈ. ਐੱਸ. ਸਕੂਲ ਵਿਖੇ ਐੱਸ. ਡੀ. ਐੱਮ. ਅਟਵਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ <br/>

ਅਜੀਤ ਡੈਸਕ 17-07-2025
ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਵਾਈ. ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਐੱਸ. ਡੀ. ਐੱਮ. ਹਰਪ੍ਰੀਤ ਸਿੰਘ ਅਟਵਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਇਸ ਮੌਕੇ ਸ: ਅਟਵਾਲ ਨੇ ਆਪਣੇ ਜ਼ਿੰਦਗੀ ਦੇ ਸੰਘਰਸ਼ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਪਰਿਵਾਰ ਵਿਚੋਂ ਉੱਠ ਕੇ ਇਕ ਉੱਚ ਅਧਿਕਾਰੀ ਅਹੁਦੇ 'ਤੇ ਪਹੁੰਚੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿਚ ਸਫਲ ਹੋਣ ਲਈ ਆਪਣਾ ਨਿਸ਼ਾਨਾ ਨਿਰਧਾਰਤ ਕਰ ਕੇ ਸੰਘਰਸ਼ ਕਰਨਾ ਚਾਹੀਦਾ ਹੈ, ਜਿਸ ਨਾਲ ਸਫਲਤਾ ਹਾਸਲ ਹੋ ਸਕਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੱੁਛੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੀਡਰਸ਼ਿਪ, ਯੂ.ਪੀ.ਐੱਸ. ਦੀ ਤਿਆਰੀ, ਪੜ੍ਹਾਈ ਨਾਲ ਸੰਤੁਲਨ ਬਣਾ ਕੇ ਅਗਾਂਹ ਵਧਣਾ ਚਾਹੀਦਾ ਹੈ | ਉਨ੍ਹਾਂ ਨੇ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਸੰਸਥਾ ਵਿਖੇ ਯੂ.ਪੀ.ਐਸ.ਸੀ., ਕਾਨੂੰਨੀ, ਇੰਜੀਨੀਅਰਿੰਗ, ਨੀਟ ਤੇ ਸੀ.ਏ. ਦੇ ਬੈਚ ਸ਼ੁਰੂ ਕਰ ਕੇ ਉਨ੍ਹਾਂ ਨੂੰ ਆਪਣੇ ਮਨਪਸੰਦ ਖੇਤਰ ਵਿਚ ਜਾਣ ਲਈ ਪ੍ਰੇਰਿਤ ਕਰਦੇ ਹਨ | ਪਿ੍ੰਸੀਪਲ ਮੋਹਿਤ ਜਿੰਦਲ, ਵਾਈਸ ਪਿ੍ੰਸੀਪਲ ਸ੍ਰੀ ਸਚਿਨ ਗੁਪਤਾ ਨੇ ਐਸ.ਡੀ.ਐਮ. ਸ: ਹਰਪ੍ਰੀਤ ਸਿੰਘ ਅਟਵਾਲ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ ਬਰਸੀ ਮਨਾਈ ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਨਕਦ ਸਹਾਇਤਾ ਰਾਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।