15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਜ਼ੁਰਗ ਜੋੜੇ ਨੂੰ ਨਸ਼ੀਲੀ ਦਵਾਈ ਨਾਲ ਬੇਹੋਸ਼ ਕਰ ਕੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟੀ

ਅਜੀਤ ਡੈਸਕ 17-07-2025
ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ 'ਤੇ ਇਕ ਘਰ 'ਚ ਬਜੁਰਗ ਜੋੜੇ ਨੂੰ ਨਸ਼ੀਲੀ ਦਵਾਈ ਨਾਲ ਬੇਹੋਸ਼ ਕਰ ਕੇ ਸੋਨੇ ਦੀਆਂ ਛਾਪਾਂ, ਬਾਲੀਆਂ, 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-2 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮੱੁਦਈ ਗਲੇਦਰ ਖ਼ਾਨ ਪੱੁਤਰ ਨਿੱਕਾ ਖ਼ਾਨ ਵਾਸੀ ਗੁਰੂ ਤੇਗ਼ ਬਹਾਦਰ ਨਗਰ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀਂ ਇਕ ਅਣਜਾਣ ਵਿਅਕਤੀ ਉਨ੍ਹਾਂ ਦੇ ਘਰ ਆਇਆ ਜੋ ਕਿ ਸੀਨੀਅਰ ਸਿਟੀਜਨਾਂ ਨੂੰ ਮੁਫ਼ਤ ਗੈਸ ਦੇਣ ਦੀ ਗੱਲ ਕਹਿ ਰਿਹਾ ਸੀ | ਜਿਸ ਨੇ ਆਪਣਾ ਨਾਂਅ ਹਰਦੀਪ ਸਿੰਘ ਦੱਸਿਆ ਸੀ | ਜਿਸ ਨੇ ਮੱੁਦਈ ਤੇ ਉਸ ਦੀ ਪਤਨੀ ਨੂੰ ਕੋਈ ਨਸ਼ੀਲੀ ਦਵਾਈ ਰਾਹੀਂ ਬੇਹੋਸ਼ ਕਰ ਕੇ ਘਰ 'ਚੋਂ ਸੋਨੇ ਦੀਆਂ ਛਾਪਾਂ, ਬਾਲੀਆਂ, 15 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋ ਗਿਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਹਰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਤੇ ਲੰਗਰ ਲਗਾਇਆ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।