15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਐੱਸ.ਐੱਸ.ਡੀ. ਕਾਲਜ ਵਿਖੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਣਾਉਣ ਸੰਬੰਧੀ ਦਿੱਤੀ ਜਾਣਕਾਰੀ <br/>

ਅਜੀਤ ਡੈਸਕ 17-07-2025
ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਐੱਸ. ਐੱਸ. ਡੀ. ਕਾਲਜ ਬਰਨਾਲਾ ਵਿਖੇ ਐਕਸਿਸ ਬੈਂਕ ਅਤੇ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਇਕ ਪਲੇਸਮੈਂਟ ਡਰਾਈਵ ਦਾ ਆਯੋਜਨ ਸ਼ਿਵ ਸ਼ਰਮਾ ਤੇ ਲਵਪ੍ਰੀਤ ਕੁਮਾਰ ਦੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਬੈਂਕਿੰਗ ਅਤੇ ਵਿੱਤ ਖੇਤਰ ਵਿਚ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਦੇ ਮੌਕੇ ਪ੍ਰਦਾਨ ਕੀਤੇ ਗਏ | ਡਰਾਈਵ ਵਿਚ ਇਕ ਪ੍ਰੀ-ਪਲੇਸਮੈਂਟ ਟਾਕ, ਐਪਟੀਟਿਊਡ ਟੈੱਸਟ, ਸਮੂਹ ਚਰਚਾਵਾਂ ਅਤੇ ਨਿੱਜੀ ਇੰਟਰਵਿਊ ਸ਼ਾਮਿਲ ਸਨ, ਜਿੱਥੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤਾਂ ਜੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਸਕੇ ਅਤੇ ਨਾਮਵਰ ਬੈਂਕਾਂ ਵਿਚ ਨੌਕਰੀ ਦੀਆਂ ਭੂਮਿਕਾਵਾਂ ਸੁਰੱਖਿਅਤ ਕੀਤੀਆਂ ਜਾ ਸਕਣ | ਪਿ੍ੰਸੀਪਲ ਡਾ: ਰਾਕੇਸ਼ ਜਿੰਦਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਪਲੇਟਫਾਰਮਾਂ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਵਣਜ ਵਿਭਾਗ ਦੇ ਮੁਖੀ ਪ੍ਰੋ: ਹਰਪ੍ਰੀਤ ਕੌਰ, ਫੈਕਲਟੀ ਮੈਂਬਰ ਪ੍ਰੋ: ਨਵਦੀਪ ਕੌਰ, ਪ੍ਰੋ: ਸੁਖਪ੍ਰੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਇਕਾਈ ਹੰਡਿਆਇਆ ਦੀ ਚੋਣ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।