ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ 145 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਰਮਜੀਤ ਕੌਰ ਪੰਮੋ ਪਤਨੀ ਪੱਪੂ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ | ਜੋ ਕਿ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ਾ ਵੇਚ ਰਹੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |