06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭੁਪਿੰਦਰ ਭੋਤਨਾ 'ਆਪ' ਯੂਥ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

ਅਜੀਤ ਡੈਸਕ 18-07-2025
ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਹਲਕਾ ਮਹਿਲ ਕਲਾਂ ਤੋਂ ਭੁਪਿੰਦਰ ਕੁਮਾਰ ਭੋਤਨਾ ਨੂੰ ਯੂਥ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਨਵ-ਨਿਯੁਕਤ ਪ੍ਰਧਾਨ ਭੁਪਿੰਦਰ ਕੁਮਾਰ ਭੋਤਨਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ੰੁਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਜੇਤੂ ਰਿਹਾ ਜਾਵੇ ਅਤੇ 2027 ਵਿਚ ਮੁੜ 'ਆਪ' ਸਰਕਾਰ ਨੂੰ ਸੱਤਾ ਵਿਚ ਲਿਆਂਦਾ ਜਾ ਸਕੇ | ਇਸ ਸਮੇਂ ਅਮਰੀਸ਼ ਕੁਮਾਰ, ਸਾਬਕਾ ਸਰਪੰਚ ਬੁੱਧ ਸਿੰਘ, ਦਲਜੀਤ ਸਿੰਘ ਧਾਲੀਵਾਲ, ਪਾਲੀ ਸਿੰਘ. ਸੁਖਚੈਨ ਸਿੰਘ, ਗੁਰਨੈਬ ਸਿੰਘ, ਬਿੰਦਰ ਸਿੰਘ ਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਵਲੋਂ ਟਰਾਂਸਫ਼ਾਰਮਰਾਂ ਦੀ ਭੰਨਤੋੜ ਤੇ ਤਾਰਾਂ ਚੋਰੀ ਅਗਲੀ ਖ਼ਬਰ ਤਪਾ ਫਲਾਈਓਵਰ ਥੱਲੇ ਟਰੈਫ਼ਿਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਹੋਣਾ ਪੈਂਦਾ ਖੱਜਲ ਖ਼ੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।