06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਚੋਰਾਂ ਵਲੋਂ ਟਰਾਂਸਫ਼ਾਰਮਰਾਂ ਦੀ ਭੰਨਤੋੜ ਤੇ ਤਾਰਾਂ ਚੋਰੀ

ਅਜੀਤ ਡੈਸਕ 18-07-2025
ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ 'ਚ ਬੀਤੀ ਰਾਤ ਚੋਰ ਗਰੋਹ ਵਲੋਂ ਕਿਸਾਨਾਂ ਦੀਆਂ ਮੋਟਰਾਂ ਉੱਪਰ ਲੱਗੇ ਟਰਾਂਸਫ਼ਾਰਮਰਾਂ ਦੀ ਭੰਨਤੋੜ ਅਤੇ ਕੇਬਲ ਤਾਰਾਂ ਚੋਰੀ ਕਰ ਲੈਣ ਦਾ ਪਤਾ ਲੱਗਿਆ ਹੈ | ਪੀੜਤ ਕਿਸਾਨਾਂ ਨੇ ਦੱਸਿਆ ਕਿ ਪਿੰਡ ਸਹੌਰ ਤੋਂ ਹਮੀਦੀ ਨੂੰ ਜਾਂਦੀ ਲਿੰਕ ਸੜਕ ਚੋਰ ਗਰੋਹ ਵਲੋਂ ਕਿਸਾਨ ਜੰਗ ਸਿੰਘ ਪੁੱਤਰ ਬਚਨ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਨਿਰਭੈ ਸਿੰਘ ਦੇ ਖੇਤੀ ਮੋਟਰਾਂ ਤੇ ਲੱਗੇ ਟਰਾਂਸਫ਼ਾਰਮਰਾਂ ਦੀ ਭੰਨਤੋੜ ਕਰ ਕੇ ਤੇਲ ਚੋਰੀ ਕਰ ਲਿਆ | ਇਸੇ ਤਰ੍ਹਾਂ ਹੀ ਸਹੌਰ-ਖਿਆਲੀ ਲਿੰਕ ਰੋਡ 'ਤੇ ਲੱਗਦੇ ਕਿਸਾਨ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ ਝੱਲੀ ਦੇ ਖੇਤਾਂ 'ਚੋਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਹੋ ਗਈਆਂ | ਕਿਸਾਨਾਂ ਨੂੰ ਚੋਰੀ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਉਨ੍ਹਾਂ ਨੇ ਖੇਤ ਜਾ ਕੇ ਵੇਖਿਆ ਕਿ ਟਰਾਂਸਫ਼ਾਰਮਰਾਂ ਦੀ ਭੰਨਤੋੜ ਅਤੇ ਖੇਤੀ ਮੋਟਰਾਂ ਦੀਆਂ ਕੇਬਲ ਤਾਰਾਂ ਵੀ ਗ਼ਾਇਬ ਸਨ | ਪੀੜਤ ਕਿਸਾਨਾਂ ਨੇ ਗ੍ਰਾਮ ਪੰਚਾਇਤ ਨੂੰ ਨਾਲ ਲੈ ਕੇ ਥਾਣਾ ਠੁੱਲੀਵਾਲ 'ਚ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪਿਛਲੇ ਦਿਨਾਂ ਵਿਚ ਹੋਈਆਂ ਚੋਰੀਆਂ ਦੇ ਸਬੰਧ 'ਚ ਪੁਲਿਸ ਅਜੇ ਤੱਕ ਕਿਸੇ ਵੀ ਸਿੱਟੇ 'ਤੇ ਨਹੀਂ ਪਹੁੰਚ ਸਕੀ | ਹਰ ਰੋਜ਼ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨਾਲ ਲੋਕਾਂ ਦੇ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ |
ਪਿਛਲੀ ਖ਼ਬਰ ਟੱਲੇਵਾਲ ਵਿਖੇ ਗੰਦੇ ਪਾਣੀ ਦੀ ਬਦਬੂ ਨੇ ਵਿਦਿਆਰਥੀਆਂ ਤੇ ਰਾਹਗੀਰਾਂ ਦੇ ਨੱਕ 'ਚ ਕੀਤਾ ਦਮ ਅਗਲੀ ਖ਼ਬਰ ਭੁਪਿੰਦਰ ਭੋਤਨਾ 'ਆਪ' ਯੂਥ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।