ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ)-ਪਾਵਰਾਕਮ ਤਪਾ-1 ਅਤੇ 2 ਦੇ ਮੁਲਾਜ਼ਮ ਸਾਥੀਆ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁਲਾਜ਼ਮ ਸਾਥੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਸੱਤਵੇਂ ਪੇ-ਕਮਿਸ਼ਨ ਦੇ ਅਨੁਸਾਰ ਤਨਖ਼ਾਹਾਂ ਦਿੱਤੀਆਂ ਜਾਣਗੀਆਂ, ਜੋ ਕਿ ਸਰਾਸਰ ਧੱਕਾ ਹੈ, ਜਿਸ ਦੇ ਚਲਦਿਆਂ ਇੱਕੋ ਪੋਸਟ ਤੇ ਇੱਕੋ ਜਿਹੀਆਂ ਡਿਊਟੀਆਂ ਨਿਭਾਅ ਰਹੇ ਮੁਲਾਜ਼ਮਾਂ ਦੇ ਮਨਾਂ ਵਿਚ ਰੋਸ ਪਾਇਆ ਗਿਆ ਹੈ | ਉਨ੍ਹਾਂ ਆਖਿਆ ਕਿ ਜਦੋਂ ਮੁਲਾਜ਼ਮ ਬਰਾਬਰ ਕੰਮ ਕਰਦੇ ਹਨ ਤਾਂ ਇਸ ਤਰ੍ਹਾਂ ਦਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ, ਉਨ੍ਹਾਂ ਅੱਜ 7ਵੇਂ ਪੇ ਕਮਿਸ਼ਨ ਦੇ ਰਾਹੀਂ ਤਨਖ਼ਾਹਾਂ ਦੇਣ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਵਿਚ ਕਾਲੀਆਂ ਪੱਟੀਆਂ ਬੰਨ੍ਹ ਕੇ ਮੁਲਾਜ਼ਮ ਯੂਨਾਈਟਿਡ ਅÏਰਗੇਨਾਈਜੇਸਨ ਰਜਿ: ਦੇ ਮੁਲਾਜ਼ਮ ਸਾਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੰਜਾਬ ਸਰਕਾਰ ਦਾ 6ਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ | ਇਸ ਮੌਕੇ ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਸਮੂਹ ਮੁਲਾਜ਼ਮ ਸਾਥੀ ਮੌਜੂਦ ਸਨ |