06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 18-07-2025
ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅੰਮਿ੍ਤਪਾਲ ਸਿੰਘ ਪੱੁਤਰ ਬਲਵੰਤ ਸਿੰਘ ਵਾਸੀ ਬਰਨਾਲਾ ਜੋ ਕਿ ਨਸ਼ਾ ਵੇਚਣ ਦਾ ਆਦੀ ਹੈ ਤੇ ਅੱਜ ਟਰਾਈਡੈਂਟ ਫ਼ੈਕਟਰੀ ਨਜ਼ਦੀਕ ਤੁਰ ਫਿਰ ਕੇ ਨਸ਼ਾ ਵੇਚ ਰਿਹਾ ਹੈ | ਐਸ.ਆਈ. ਮੱਘਰ ਸਿੰਘ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।