ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡੀ. ਐੱਸ. ਪੀ. ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 355 ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀਆਂਨ ਜਗਸੀਰ ਸਿੰਘ ਜੱਗਾ ਪੁੱਤਰ ਚਿੜੀ ਸਿੰਘ ਵਾਸੀ ਆਵਾ ਬਸਤੀ ਤਪਾ ਅਤੇ ਗੋਬਿੰਦ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਤਾਜੋਕੇ ਜੋ ਇਲਾਕੇ ਅੰਦਰ ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਵੇਚਣ ਦੇ ਆਦੀ ਹਨ, ਜੋ ਅੱਜ ਵੀ ਸ਼ਿਵਾ ਫ਼ੈਕਟਰੀ ਨਜ਼ਦੀਕ ਗੋਲੀਆਂ ਵੇਚਣ ਦੀ ਤਾਕਤ ਹਨ, ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਜਾਂਦੀ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਦੋਸ਼ੀਆਂਨ ਨੂੰ 355 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਕਾਬੂ ਕੀਤਾ | ਪੁਲਿਸ ਨੇ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਮੁੱਖ ਮੁਨਸ਼ੀ ਦਵਿੰਦਰ ਸਿੰਘ, ਹੌਲਦਾਰ ਗੁਰਪਿਆਰ ਸਿੰਘ ਤੇ ਹੌਲਦਾਰ ਗੁਰਜੀਤ ਸਿੰਘ ਆਦਿ ਮੌਜੂਦ ਸਨ |