06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ, ਵਿਧਵਾਵਾਂ ਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਅਜੀਤ ਡੈਸਕ 18-07-2025
ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 180 ਲੋੜਵੰਦਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪੈਨਸ਼ਨ ਦੇ ਚੈਕ ਵੰਡੇ ਗਏ | ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਬਕਾ ਸੈਨਿਕ ਵਿੰਗ ਵਲੋਂ ਮਿਤੀ 10 ਅਗਸਤ ਨੂੰ 26ਵਾਂ ਕਾਰਗਿਲ ਵਿਜੇ ਦਿਵਸ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਵਲੋਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਮਰੀਜ਼ਾਂ ਦਾ ਚੈੱਕਅਪ ਬੀ.ਐੱਮ.ਸੀ. ਸੁਪਰਸਪੈਸ਼ਲਟੀ ਹਸਪਤਾਲ ਦੇ 6 ਵੱਖ-ਵੱਖ ਤਰ੍ਹਾਂ ਦੇ ਸਪੈਸਲਿਸਟ ਡਾਕਟਰਾਂ ਦੀ ਟੀਮ ਵਲੋਂ ਕੀਤਾ ਜਾਵੇਗਾ | ਇਸ ਮੌਕੇ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਜਥੇਦਾਰ ਸੁਖਦਰਸ਼ਨ ਸਿੰਘ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਹੌਲਦਾਰ ਬਸੰਤ ਸਿੰਘ ਉੱਗੋਕੇ, ਗੁਰਦੇਵ ਸਿੰਘ ਮੱਕੜਾ, ਯੋਗਰਾਜ ਯੋਗੀ ਤੇ ਰਾਜਿੰਦਰ ਪ੍ਰਸ਼ਾਦ ਸਿੰਗਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਇਕਾਈ ਹੰਡਿਆਇਆ (ਦਿਹਾਤੀ) ਦੀ ਚੋਣ ਹੋਈ ਅਗਲੀ ਖ਼ਬਰ ਬਾਬਾ ਸੁਖਾਨੰਦ ਕਾਂਵੜ ਸ਼ਿਵਰ ਸੇਵਾ ਸੰਘ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।