ਰੂੜੇਕੇ ਕਲਾਂ, 17 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐੱਮ. ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਾਇੰਸ ਮੇਲਾ ਕਰਵਾਇਆ ਗਿਆ | ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸਬੰਧਿਤ ਮਾਡਲ ਤਿਆਰ ਕਰ ਕੇ ਅਤੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਇੰਸ ਚਾਰਟ ਬਣਾ ਕੇ ਮੇਲੇ 'ਚ ਭਾਗ ਲਿਆ | ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਸਾਇੰਸ ਮਾਡਲਾਂ ਦੀ ਵਰਕਿੰਗ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਾਇੰਸ ਮੇਲੇ ਦੇ ਮੁੱਖ ਮਹਿਮਾਨ ਇੰਸਪੈਕਟਰ ਸ਼ਰੀਫ਼ ਖ਼ਾਨ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਸਾਇੰਸ ਮਾਡਲਾਂ ਦੀ ਪ੍ਰਸੰਸਾ ਕੀਤੀ | ਸੰਸਥਾ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਅਤੇ ਵਧੀਆਂ ਸਾਇੰਸ ਮਾਡਲ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਗਤੀਵਿਧੀ ਇੰਚਾਰਜ ਕਿਰਨਜੀਤ ਕੌਰ, ਸੰਤ ਬਿ੍ਲੀਐਟ ਸਕੂਲ ਦੇ ਪਿ੍ੰਸੀਪਲ ਸੁਮਨ ਸ਼ਰਮਾ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |