ਧਨੌਲਾ, 17 ਜੁਲਾਈ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਵਲੋਂ ਵਿਕਰਮ ਸਿੰਘ ਧਨੌਲਾ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਜਦਕਿ ਉਨ੍ਹਾਂ ਦੀ ਪਤਨੀ ਨਿਸ਼ਾ ਕੁਮਾਰੀ ਨੂੰ ਮਹਿਲਾ ਵਿੰਗ ਦੀ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਪਤਾ ਚਲਦਿਆਂ ਹੀ ਵਿਕਰਮ ਸਿੰਘ ਅਤੇ ਨਿਸ਼ਾ ਕੁਮਾਰੀ ਦੇ ਹਮਖਿਆਲੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਵਿਕਰਮ ਸਿੰਘ ਤੇ ਨਿਸ਼ਾ ਕੁਮਾਰੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਅਹੁਦੇਦਾਰੀ ਨੂੰ ਜ਼ਿੰਮੇਵਾਰੀ ਨਾਲ ਨਿਭਾਉਣਗੇ |